ਜਲੰਧਰ: ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ•ਾ ਪ੍ਰਸ਼ਾਸਨ ਵਲੋਂ 100170 ਲੀਟਰ ਦੁੱਧ ਅਤੇ 7588 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆ ਗਈਆਂ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ ਰੇਖ ਹੇਠ ਮਿਲਕ ਫ਼ੈਡ, ਮੰਡੀ ਬੋਰਡ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਹਰ ਖੇਤਰਾਂ ਵਿੱਚ ਜਰੂਰੀ ਚੀਜਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਜਨਰਲ ਮੇਨੈਜਰ ਮਿਲਕਫੈਡ ਸ੍ਰੀ ਰੁਪਿੰਦਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਵੇਰਕਾ ਦੀਆਂ ਟੀਮਾਂ ਵਲੋਂ ਜ਼ਿਲ•ੇ ਦੇ ਵੱਧ ਤੋਂ ਵੱਧ ਘਰਾਂ ਵਿੱਚ ਦੁੱਧ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਵੇਰਕੇ ਦੇ ਅਧਿਕਾਰਤ ਡੀਲਰਾਂ ਵਲੋ 100170 ਲੀਟਰ ਦੁੱਧ, 907 ਕਿਲੋ ਪਨੀਰ, 8911 ਕਿਲੋ ਦਹੀਂ, 5952 ਲੀਟਰ ਲੱਸੀ, 375 ਕਿਲੋ ਖੀਰ ਮਹੱਈਆ ਕਰਵਾਈ ਗਈ।
ਇਸੇ ਤਰ•ਾਂ ਜ਼ਿਲ•ਾ ਮੰਡੀ ਅਫ਼ਸਰ ਜਲੰਧਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 7588 ਕੁਇੰਟਲ ਫ਼ਲ ਅਤੇ ਸਬਜ਼ੀਆਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਈਆਂ ਗਈਆਂ ਤਾਂ ਕਿ ਲੋਕਾਂ ਨੂੰ ਕਿਸੇ ਤਰ•ਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਇਸੇ ਤਰ•ਾਂ ਜ਼ਿਲ•ਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ ਵਲੋਂ ਵੀ ਵੱਖ-ਵੱਖ ਟੀਮਾਂ ਰਾਹੀਂ ਕਰਿਆਨਾ ਅਤੇ ਹੋਰ ਜਰੂਰੀ ਸਮਾਨ ਨੂੰ ਲੋਕਾਂ ਦੇ ਪਹੁੰਚ ਗੋਚਰ ਬਣਾਇਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਇਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਜਰੂਰੀ ਸੇਵਾਵਾਂ ਅਸਾਨੀ ਨਾਲ ਲੋਕਾਂ ਦੀਆਂ ਦਰਾਂ ‘ਤੇ ਮੁਹੱਈਆ ਕਰਵਾਉਣ ਲਈ ਪੂਰੀ ਵਿਵਸਥਾ ਕੀਤੀ ਗਈ ਹੈ।