ਜਲੰਧਰ: ਅਜਿਹੇ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਸਮੂਹ ਅਧਿਆਪਨ ਵਿਭਾਗਾਂ ਦੇ ਮੁਖੀ ਅਤੇ ਸਮੂਹ ਕਲਾਸਾਂ ਦੇ ਕੋਆਰਡੀਨੇਟਰ ਸਾਹਿਬਾਨ ਨਾਲ ਵੀਡੀਓ ਕਾਨਫਰੰਸ ਰਾਹੀ ਕਾਲਜ ਦੇ ਗੁਰਦੁਆਰਾ ਸਾਹਿਬ ਤੋਂ ਭਾਈ ਹਰਦੇਵ ਸਿੰਘ ਜੀ ਦੁਆਰਾ ਕੀਤੀ ਅਰਦਾਸ ਵਿਚ ਸ਼ਾਮਿਲ ਹੋਏ। ਅਰਦਾਸ ਉਪਰੰਤ ਸੰਬੋਧਨ ਕਰਦਿਆਂ ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਕੋਰੋਨਾ ਵਾਇਰਸ ਦੀ ਭਿਆਨਕ ਮਹਾਮਾਰੀ ਤੋਂ ਬਚਾਓ ਘਰ ਵਿੱਚ ਰਹਿ ਕੇ ਅਤੇ ਸਮਾਜਿਕ–ਵਿਅਕਤੀਗਤ ਦੂਰੀ ਸਦਕਾ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸੰਭਵ ਹੋ ਸਕੇ ਸਾਨੂੰ ਆਪਣੇ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰਮਨ ਪਿਆਰਾ ਤਿਉਹਾਰ ਅਤੇ ਮੇਲਾ ਵਿਸਾਖੀ ਲੋਕਾਂ ਨੂੰ ਘਰ ਦੇ ਅੰਦਰ ਰਹਿ ਕੇ ਹੀ ਮਨਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਵਿਸਾਖੀ ਦੇ ਦਿਹਾੜੇ ਦਾ ਪੰਜਾਬ ਦੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਅੱਜ ਦੇ ਦਿਨ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਗੁਰੂ ਜੀ ਨੇ ਬੁਰਾਈ<span lang=”EN-US” style=”font-family: Arial; color: rgb(34, 34, 34); background-image: initial; background-position: initial; background-size: in
…