ਜਲੰਧਰ :
ਜ਼ਿਲ ਜਲੰਧਰ ਲਈ ਵੱਡੀ ਰਾਹਤ ਵਾਲੀ ਗੱਲ ਹੈ ਕਿ ਜ਼ਿਲ•ੇ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਕੋਵਿਡ-19 ਤੋਂ ਪ੍ਰਭਾਵਿਤ ਸ਼ੱਕੀ ਮਰੀਜਾਂ ਦੇ ਸੈਂਪਲ ਲਏ ਗਏ ਸਨ ਜਿਨਾਂ ਦੀ ਲੈਬਾਰਟਰੀ ਟੈਸਟ ਤੋਂ ਬਾਅਦ ਰਿਪੋਰਟ ਨੈਗੇਟਿਵ ਆਈ ਹੈ।
ਕੋਵਿਡ-19 ਦੇ ਇਨਾਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਸਿਹਤ ਵਿਭਾਗ ਨੂੰ ਲੈਬਾਰਟਰੀ ਜਾਂਚ ਲਈ ਭੇਜੇ ਗਏ ਸਨ। ਇਨ•ਾਂ ਸੈਂਪਲਾਂ ਵਿੱਚ ਡਾਕਟਰੀ ਅਮਲੇ ਅਤੇ ਹੋਰਨਾਂ ਲੋਕਾਂ ਦੇ ਸੈਂਪਲ ਸ਼ਾਮਿਲ ਸਨ ਜੋ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀਆਂ ਦੇ ਸੰਪਰਕ ਵਿਚ ਰਹੇ ਸਨ। ਸ਼ੱਕੀ ਮਰੀਜ਼ਾਂ ਦੇ ਨਿਯਮਤ ਤੌਰ ‘ਤੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।