ਜਲੰਧਰ:
ਜ਼ਿਲ•ੇ ਦੇ ਦਿਹਾਤੀ ਖੇਤਰਾਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਆਈਸੋਲੇਸ਼ਨ ਅਤੇ ਸੈਲਪ ਕੁਆਰੰਟੀਨ ਦੇ ਨਿਯਮਾਂ ਵੱਖ ਖਾਸ ਧਿਆਨ ਦਿੰਦਿਆਂ ਜਲੰਧਰ ਦਿਹਾਤੀ ਪੁਲਿਸ ਜ਼ਿਲ•ੇ ਦੇ ਸਾਰੇ ਪਿੰਡਾਂ ਵਿੱਚ ਅਜਿਹੇ ਠੀਕਰੀ ਪਹਿਰੇ ਲਗਾਉਣ ਵਿੱਚ ਸਫ਼ਲ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ (ਦਿਹਾਤੀ) ਸ੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਅਪਣੇ ਆਪ ਨੂੰੰ ਘਰਾਂ ਵਿੱਚ ਰਹਿਣ ਅਤੇ ਦੂਜਿਆਂ ਤੋਂ ਵੱਖਰਾ ਰੱਖਣਾਂ ਹੀ ਕੋਰੋਨਾ ਵਾਇਰਸ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਬਹੁਤ ਜਰੂਰੀ ਹਨ , ਇਸ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਲੋਕਾਂ ਨੂੰ ਠੀਕਰੀ ਪਹਿਰਿਆਂ ਰਾਹੀਂ ਆਪਣੇ ਆਪ ਨੂੰ ਵੱਖਰਾ ਕਰਨ ਵੱਲ ਖ਼ਾਸ ਤਵੱਜੋਂ ਦਿੱਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਠੀਕਰੀ ਪਹਿਰੇ ਲਗਾਏ ਜਾ ਸਕਣ। ਉਨ•ਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਪੁਲਿਸ ਦੀ ਅਪੀਲ ਨੂੰ ਮਨਦਿਆਂ ਆਪਣੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ।
ਐਸ.ਐਸ.ਪੀ. ਨੇ ਕਿਹਾ ਕਿ ਜਲੰਧਰ ਦਿਹਾਤੀ ਅਧੀਨ ਆਉਂਦੇ ਸਾਰੇ 840 ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਏ ਗਏ ਹਨ। ਉਨ•ਾਂ ਕਿਹਾ ਕਿ ਲੋਕਾਂ ਵਲੋਂ ਆਪਣੇ ਆਪ ਨੂੰ ਘਰਾਂ ਵਿੱਚ ਆਈਸੋਲੇਟ ਕੀਤਾ ਗਿਆ ਹੈ ਅਤੇ ਕਿਸੇ ਨੂੰ ਵੀ ਬਾਹਰੋਂ ਅਪਣੇ ਪਿੰਡਾਂ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਉਨ•ਾਂ ਦੱਸਿਆ ਕਿ ਇਸ ਨਾਲ ਜ਼ਿਲ•ੇ ਦੇ ਦਿਹਾਤੀ ਖੇਤਰਾਂ ਵਿੱਚ ਕੋਰੋਨਾ ਵਾਇਰਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਹਾਇਤਾ ਮਿਲ ਰਹੀ ਹੈ।
ਐਸ.ਐਸ.ਪੀ.ਨੇ ਦੱਸਿਆ ਕਿ ਬਹੁਤ ਸਾਰੇ ਪਿੰਡਾਂ ਵਿੱਚ ਪੁਲਿਸ ਦੀ ਸਹਾਇਤਾ ਲਈ ਮਹਿਲਾਵਾਂ ਵਲੋਂ ਅੱਗੇ ਆ ਕੇ ਅਜਿਹੇ ਠੀਕਰੇ ਪਹਿਰੇ ਲਗਾਉਣ ਲਈ ਕਿਹਾ ਗਿਆ ਹੈ । ਉਨ•ਾਂ ਦੱਸਿਆ ਕਿ ਪੁਲਿਸ ਕਰਮੀਆਂ ਵਲੋਂ ਲਗਾਤਾਰ ਪਿੰਡ ਵਾਸੀਆਂ ਨਾਲ ਠੀਕਰੇ ਪਹਿਰਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਇਹ ਠੀਕਰੀ ਪਹਿਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਦੋਂ ਤੱਕ ਕੋਰੋਨਾ ਵਾਇਰਸ ਖਿਲਾਫ਼ ਲੜਾਈ ਨੂੰ ਜਿੱਤ ਨਹੀਂ ਲਿਆ ਜਾਂਦਾ।