ਜਲੰਧਰ 19 ਅਪ੍ਰੈਲ 2020 (ਗੁਰਦੀਪ ਸਿੰਘ ਹੋਠੀ)
ਪੰਜਾਬ ਸਰਕਾਰ ਦੀ ਸੂਬੇ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਵਚਨਬੱਧਤਾ ਅਤੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਸਮਾਜਿਕ ਦੂਰੀ ਨੂੰ ਬਣਾਈ ਰੱਖਣ ਅਤੇ ਸਿਹਤ ਵਿਭਾਗ ਦੀਆਂ ਹੋਰ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਤਹਿਤ ਮੰਡੀ ਬੋਰਡ ਮੈਂਬਰ ਰਾਜਪੁਰ ਅਰੋੜਾ(ਚੇਅਰਮੈਨ),ਪਰਦੀਪ ਸਿੰਘ ਦੀਪਾਂ ਸਰਪੰਚ ਬੱਲਾ (V.ਚੇਅਰਮੈਨ), ਗੁਰਬਖਸ਼ ਸਿੰਘ ਨਾਗਰਾ(P.P CC) ਰਣਧੀਰ ਸਿੰਘ (ਲੇਖਾਂਕਾਰ), ਗੁਰਮੀਤ ਸਿੰਘ (ਅਾੜਤੀਆਂ), ੲਿਸ਼ਵਰ ਚੰਦਰ ਮਨੀ ਬਿਰਲਾ (ਬਲਾੱਕ ਸੰਮਤੀ ਮੈਂਬਰ), ਸਰਦਾਰਾ ਸਿੰਘ (ਅਾੜਤੀਅਾਂ), ਜਸਵਿੰਦਰ ਸਿੰਘ ਢਿੱਲੋ (ਅਾੜਤੀਅਾਂ),ਸੁਰਿੰਦਰ ਬਿਰਲਾ (ਅਾੜਤੀਆਂ) ਨੇ ਨੌਗੱਜਾ ਦੀ ਦਾਣਾ ਮੰਡੀ ਦਾ ਦੌਰਾ ਕੀਤਾ।
ਮੰਡੀ ਦੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਕਿਸਾਨਾ ਦੇ ਇਕ-ਇਕ ਦਾਣੇ ਦੀ ਖ਼ਰੀਦ ਅਤੇ ਸਮੇਂ ਸਿਰ ਬਿਨਾਂ ਕਿਸੇ ਦੇਰੀ ਦੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਮਾਜਿਕ ਦੂਰੀ ਨੂੰ ਵੀ ਬਣਾ ਕੇ ਰੱਖਿਆ ਜਾਵੇ।
ਉਨਾਂ ਕਿਹਾ ਕਿ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਮੰਡੀਆਂ ਵਿੱਚ ਹੱਥ ਧੋਣ ਦੀ ਸਹੂਲਤ, ਸਾਬਣ ਅਤੇ ਕਿਸਾਨਾਂ ਤੇ ਮਜ਼ਦੂਰਾਂ ਤੇ ਹੋਰਨਾਂ ਲਈ ਮਾਸਕ ਪਹਿਨਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਸਮੇਂ ਸਿਰ ਕਿਸਾਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ।
ਰਾਜਪੁਰਾ ਅਰੋੜਾ (ਚੇਅਰਮੈਨ) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਖ਼ਰੀਦੀ ਫ਼ਸਲ ਨੂੰ 48 ਘੰਟਿਆਂ ਵਿੱਚ ਚੁਕਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸੇ ਤਰਾਂ ਕਿਸਾਨਾਂ ਨੂੰ 48 ਘੰਟਿਆਂ ਵਿੱਚ ਫ਼ਸਲ ਦੀ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਉਨਾਂ ਕਿਹਾ ਕਿ ਇਹ ਸਾਰੇ ਕਦਮ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ,ਸਮੇਂ ਸਿਰ ਅਦਾਇਗੀ ਨੂੰ ਦੇਖਦਿਆਂ ਉਠਾਏ ਗਏ ਹਨ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨਾਂ ਸਮੁੱਚੀ ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਹਾਂਸਲ ਕੀਤੀ।