ਜਲੰਧਰ :
ਮੌਸਮ ਦੇ ਬਦਲੇ ਮਿਜ਼ਾਜ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੀਆਂ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਇਕ-ਇਕ ਕਣਕ ਦੇ ਦਾਣੇ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ।
ਖ਼ਰੀਦ ਏਜੰਸੀਆਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਜ਼ਿਲ•ੇ ਵਿੱਚ ਮੌਸਮ ਦੀ ਖ਼ਰਾਬੀ ‘ਤੇ ਡਿਪਟੀ ਕਮਿਸ਼ਨਰ ਵਲੋਂ ਚਿੰਤਾ ਪ੍ਰਗਟਾਈ ਗਈ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਚੱਲ ਰਹੀ ਹੈ ਪਰ ਸੋਨੇ ਰੰਗੀ ਫ਼ਸਲ ਦੀ ਸੰਭਾਲ ਲਈ ਜਰੂਰੀ ਉਪਰਾਲੇ ਕੀਤੇ ਜਾਣੇ ਤਾਂ ਜੋ ਇਹ ਖ਼ਰਾਬ ਨਾ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਾਰੇ ਅਧਿਕਾਰੀਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਖ਼ਰੀਦੇ ਗਏ ਅਨਾਜ ਦੀ ਚੰਗੀ ਤਰ•ਾਂ ਸੰਭਾਲ ਕੀਤੀ ਜਾਵੇ ਕਿਉਂਕਿ ਇਹ ਰਾਸ਼ਟਰੀ ਖਜ਼ਾਨਾ ਬਣ ਗਿਆ ਹੈ। ਉਨ•ਾਂ ਕਿਹਾ ਕਿ ਚਾਲੂ ਰਬੀ ਸੀਜ਼ਨ ਦੌਰਾਨ ਜ਼ਿਲ•ੇ ਦੀਆਂ ਮੰਡੀਆਂ ਵਿੱਚ 5 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ•ੇ ਦੀਆਂ ਮੰਡੀਆਂ ਵਿੱਚ ਪ੍ਰਸ਼ਾਸਨ ਵਲੋਂ 23015 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ ਸਮਾਜਿਕ ਦੂਰੀ ਦੇ ਨਿਯਮ ਨੂੰ ਬਣਾਈ ਰੱਖਣ ਲਈ 156 ਖ਼ਰੀਦ ਕੇਂਦਰ ਬਣਾਏ ਗਏ ਹਨ। ਉਨ•ਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਮੰਡੀਆਂ ਵਿੱਚ ਕਣਕ ਨੂੰ ਬਰਸਾਤ ਤੋਂ ਬਚਾਉਣ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਜਾਵੇ।
——————-