ਜਲੰਧਰ 28 ਜੁਲਾਈ 2020
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਉਦਯੋਗਪਤੀਆਂ ‘ਤੇ ਜ਼ੋਰ ਦਿੱਤਾ ਗਿਆ ਕਿ ਬੇਰੋਜ਼ਗਾਰ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।
ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਆਨ ਲਾਈਨ ਜਾਬ ਮੇਲੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਉਦਯੋਗਿਕ ਖੇਤਰ ਦੇ ਸਹਿਯੋਗ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਰ ਨੌਜਵਾਨ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕੀਤੇ ਜਾਣਾ ਸਮੇਂ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਆਨ ਲਾਈਨ ਜਾਬ ਮੇਲਾ ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਕਰਵਾਇਆ ਜਾਵੇਗਾ ਜਿਸ ਦੌਰਾਨ 10000 ਦੇ ਕਰੀਬ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ।
ਪ੍ਰਮੁੱਖ ਉਦਯੋਗਿਕ ਘਰਾਣਿਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਇਹ ਮੇਲਾ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਕਰਨ ਤੋਂ ਇਲਾਵਾ ਉਦਯੋਗਾਂ ਨੂੰ ਉਨ•ਾਂ ਦੀ ਮੰਗ ਅਨੁਸਾਰ ਹੁਨਰਮੰਦ ਤੇ ਸਿੱਖਿਅਤ ਮਨੁੱਖੀ ਸਰੋਤ ਮੁਹੱਈਆ ਕਰਵਾਉਣਾ ਹੈ।
ਥੋਰੀ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਨੂੰ ਉਨ•ਾਂ ਨੂੰ ਜਿਨ•ੇ ਹੁਨਰਮੰਦ ਕਾਮਿਆਂ ਦੀ ਲੋੜ ਹੈ ਸਬੰਧੀ ਸੂਚਨਾ ਮੁਹੱਈਆ ਕਰਵਾਈ ਜਾਵੇ।
ਥੋਰੀ ਨੇ ਕਿਹਾ ਕਿ ਇਹ ਆਨ ਲਾਈਨ ਜਾਬ ਮੇਲਾ ਉਦਯੋਗਿਕ ਇਕਾਈਆਂ ਨੂੰ ਮਿਹਨਤੀ ਅਤੇ ਸਿੱਖਿਅਤ ਕਾਮੇ ਮੁਹੱਈਆ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ•ਾਂ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਜਾਬ ਮੇਲੇ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ ਸੂਬੇ ਦੀ ਸਮਾਜਿਕ ਤੇ ਆਰਥਿਕ ਪ੍ਰਗਤੀ ਵਿੱਚ ਭਾਗੀਦਾਰ ਬਣਾਉਣਾ ਹੈ।
ਥੋਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇਸ ਹਫ਼ਤੇ ਤੋਂ ਆਨ ਲਾਈਨ ਜਾਬ ਮੇਲੇ ਲਈ www.pgrkam.com ‘ਤੇ ਅਪਣੇ ਆਪ ਨੂੰ ਰਜਿਸਟਰਡ ਕਰਵਾਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ•ਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0181-2225791 ਅਤੇ 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀਮਤੀ ਸੁਨੀਤਾ ਕਲਿਆਣ, ਸੀ.ਆਈ.ਆਈ. ਤੋਂ ਦੀਪਕ ਭੱਲਾ, ਪੈਰੀ ਸੈਣੀ, ਜਸਬੀਰ ਸਿੰਘ, ਸੁਖਪਾਲ ਸਿੰਘ, ਹਰਮਨਪ੍ਰੀਤ ਸਿੰਘ, ਬਰਿੰਦਰ ਸਿੰਘ ਕਲਸੀ , ਚੈਂਬਰ ਆਫ਼ ਇੰਡਸਟਰੀ ਅਤੇ ਕਾਮਰਸ ਤੋਂ ਚਰਨਜੀਤ ਸਿੰਘ , ਰਬੱੜ ਫੁੱਟਵੇਅਰ ਮੈਨੂਫੈਕਚਰਿੰਗ ਐਸੋਸੀਏਸ਼ਨ ਤੋਂ ਨੀਰਜ ਅਰੋੜਾ, ਆਟੋਜ ਪਾਰਟਸ ਐਸੋਸੀਏਸ਼ਨ ਤੋਂ ਤੁਸ਼ਾਰ ਜੈਨ, ਧੀਮਾਨ ਗਰੁੱਪ ਆਫ਼ ਇੰਡਸਟਰੀ ਤੋਂ ਅਮਰਿੰਦਰ ਸਿੰਘ ਧੀਮਾਨ, ਸਪੋਰਟਸ ਗੁੱਡਜ ਮੈਨੂਫੈਕਚਰਿੰਗ ਐਂਡ ਐਕਸਪੋਰਟਰਸ ਐਸੋਸੀਏਸ਼ਨ ਤੋਂ ਮੁਕੂਲ ਵਰਮਾ ਅਤੇ ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਜੀਵਨ ਸਿੰਘ ਹਾਜ਼ਰ ਸਨ।