ਲੁਧਿਆਣਾ :ਕੋਵਿਡ-19 ਦੀ ਚਪੇਟ ਵਿੱਚ ਆਉਣ ਕਾਰਨ ਮਹਿਲਾ ਜੇਲ੍ਹ ਵਿੱਚ ਤਾਇਨਾਤ ਇੱਕ ਵਾਰਡਨ ਦੀ ਮੌਤ ਹੋ ਗਈ ਹੈ। ਉਸ ਦਾ ਇਲਾਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਚੱਲ ਰਿਹਾ ਸੀ, ਜਿੱਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ। ਉਹ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸੀ। ਕੋਵਿਡ 19 ਦੀ ਲਾਗ ਲੱਗਣ ਮਗਰੋਂ ਉਸ ਦਾ ਇਲਾਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਚੱਲ ਰਿਹਾ ਸੀ।