
ਜਲੰਧਰ 02 ਅਗਸਤ 2020
ਜਲੰਧਰ ਵਿਖੇ ਅੱਜ 73 ਹੋਰ ਮਰੀਜ਼ਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਸਨ ਨੂੰ ਇਲਾਜ ਉਪਰੰਤ ਛੁੱਟੀ ਦਿੱਤੀ ਗਈ, ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ 1869 ਮਰੀਜ਼ ਰਿਕਵਰ ਹੋ ਚੁੱਕੇ ਹਨ।
ਅੱਜ ਜਿਨਾਂ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਉਨਾਂ ਵਿਚੋਂ 26 ਸਿਵਲ ਹਸਪਤਾਲ, 22 ਕੋਵਿਡ ਕੇਅਰ ਸੈਂਟਰ, 12 ਮਿਲਟਰੀ ਹਸਪਤਾਲ,10 ਬੀ.ਐਸ.ਐਫ.ਹਸਪਤਾਲ ਅਤੇ ਤਿੰਨ ਪ੍ਰਾਈਵੇਟ ਹਸਪਤਾਲਾਂ ਮਰੀਜ਼ ਸ਼ਾਮਿਲ ਹਨ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਤੋਂ 678 ਸਰਗਰਮ ਕੇਸ ਹਨ ਜਦਕਿ 67 ਮੌਤਾ ਹੋ ਚੁੱਕੀਆਂ ਹਨ।
ਛੁੱਟੀ ਮਿਲਣ ਉਪਰੰਤ ਸਿਵਲ ਹਸਪਤਾਲ ਅਤੇ ਕੋਵਿਡ ਕੇਅਰ ਸੈਂਟਰ ਤੋਂ ਬਾਹਰ ਆਉਣ ਸਮੇਂ ਮਰੀਜ਼ਾਂ ਵਲੋਂ ਡਾਕਟਰਾਂ ਅਤੇ ਸਿਹਤ ਅਮਲੇ ਵਲੋਂ ਉਨ੍ਹਾਂ ਦਾ ਚੰਗੀ ਤਰ੍ਹਾਂ ਇਲਾਜ ਅਤੇ ਦੇਖ ਭਾਲ ਕਰਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨ੍ਹਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਗਈ।
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਲਦੀ ਪਹਿਚਾਣ ਲਈ ਪੂਰੇ ਜੋਰਾਂ ਨਾਲ ਟੈਸਟ ਕਰਕੇ ਸੁਚਾਰੂ ਢੰਗ ਨਾਲ ਕਲੀਨਿਕਲ ਪ੍ਰਬੰਧ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਥੋਰੀ ਨੇ ਕਿਹਾ ਕਿ ਬਿਮਾਰੀ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਕੀਮਤੀ ਜਾਨਾਂ ਬਚਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਾਸਕ ਪਾਉਣ ਨਾਲ ਕੋਵਿਡ-19 ਦੀ ਲਾਗ ਤੋਂ ਬਚਿਆ ਜਾ ਸਕਦਾ ਹੈ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਲਾਜ਼ਮੀ ਪਾਇਆ ਜਾਵੇ।