ਫਗਵਾੜਾ 21 ਅਗਸਤ (ਸ਼ਿਵ ਕੋੜਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਕਰੀਬ 40 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 4.50 ਕਰੋੜ ਰੁਪਏ ਦੀ ਗ੍ਰਾਂਟ ਦੇ ਚੈਕ ਵਿਕਾਸ ਕਾਰਜਾਂ ਲਈ ਦਿੱਤੇ। ਇਸ ਸਬੰਧੀ ਮੀਟਿੰਗ ਬੀ.ਡੀ.ਪੀ.ਓ. ਦਫਤਰ ਫਗਵਾੜਾ ਵਿਖੇ ਹੋਈ। ਵਿਧਆਇਕ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਕ ਦਰਜਨ ਤੋਂ ਵੱਧ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਭੇਜੇ ਪ੍ਰਵਾਨਗੀ ਪੱਤਰ ਅਤੇ ਲੋੜੀਂਦੀ ਗ੍ਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਅਧੂਰੇ ਪਏ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਪੂਰੇ ਕਰਵਾਏ ਜਾ ਰਹੇ ਹਨ। ਉਹਨਾਂ ਭਰੋਸਾ ਦਿੱਤਾ ਕਿ ਬਾਕੀ ਪਿੰਡਾਂ ਨੂੰ ਵੀ ਜਲਦੀ ਹੀ ਸਰਕਾਰ ਵਲੋਂ ਮੰਨਜੂਰ ਹੋਈ ਗ੍ਰਾਂਟ ਦੇ ਦਿੱਤੀ ਜਾਵੇਗੀ। ਫਗਵਾੜਾ ਹਲਕੇ ਦੇ ਹਰੇਕ ਪਿੰਡ ਦਾ ਸਮੁੱਚਾ ਵਿਕਾਸ ਕਰਵਾਇਆ ਜਾ ਰਿਹਾ ਹੈ। ਉਹਨਾਂ ਪੰਚਾਇਤਾਂ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਜਿਲਾ ਪਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਿਤਾ ਨਾਲ ਨੇਪਰੇ ਚਾੜਿ•ਆ ਜਾਵੇ ਅਤੇ ਬਿਨਾਂ ਕਿਸੇ ਭੇਦਭਾਵ ਤੇ ਪੱਖਪਾਤ ਤੋਂ ਜਰੂਰੀ ਵਿਕਾਸ ਦੇ ਕੰਮ ਕਰਵਾਏ ਜਾਣ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸੁਖਦੇਵ ਸਿੰਘ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਵਾਈਸ ਚੇਅਰਮੈਨ ਰੇਸ਼ਮ ਕੌਰ, ਜਿਲਾ ਪਰਿਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ, ਮਾਰਕਿਟ ਕਮੇਟੀ ਫਗਵਾੜਾ ਦੇ ਉਪ ਚੇਅਰਮੈਨ ਜਗਜੀਵਨ ਖਲਵਾੜਾ, ਬਲਾਕ ਸੰਮਤੀ ਮੈਂਬਰ ਅਰਵਿੰਦਰ ਕੌਰ, ਵਿੱਕੀ ਰਾਣੀਪੁਰ ਅਤੇ ਰਾਮ ਮੂਰਤੀ ਭਾਣੋਕੀ ਆਦਿ ਹਾਜਰ ਸਨ।