
ਜਲੰਧਰ 24 ਅਗਸਤ 2020
ਸਕੂਲ ਸਿੰਖਿਆ ਵਿਭਾਗ ਪੰਜਾਬ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਪ੍ਰਿੰਸੀਪਲ ਮਤੀ ਪ੍ਰੇਮ ਲਤਾ ਨੇ ਦੱਸਿਆ ਕਿ ਗੁਰੂ ਤੇਗ ਬਹਾਦੁਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਤੀਸਰੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਜ਼ਿਲ੍ਹਾ ਜਲੰਧਰ ਤੋਂ 4523 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਜਲੰਧਰ ਪੂਰੇ ਪੰਜਾਬ ਵਿੱਚ ਦੂਸਰੇ ਨੰਬਰ ’ਤੇ ਰਿਹਾ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੀਤ ਗਾਇਨ ਮੁਕਾਬਲੇ ਵਿੱਚ ਜ਼ਿਲ੍ਹਾ ਜਲੰਧਰ ਤੋਂ 2729 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਜਲੰਧਰ ਪੂਰੇ ਪੰਜਾਬ ਵਿਚੋਂ ਚੌਥੇ ਨੰਬਰ ’ਤੇ ਰਿਹਾ।ਮਤੀ ਪ੍ਰੇਮ ਲਤਾ ਨੇ ਦੱਸਿਆ ਕਿ ਇਸੇ ਲੜੀ ਦੇ ਚੌਥੇ ਮੁਕਾਬਲੇ ਭਾਸਣ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਜਲੰਧਰ 3663 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਪੂਰੇ ਪੰਜਾਬ ਵਿਚੋਂ ਦੂਜੇ ਨੰਬਰ ’ਤੇ ਰਿਹਾ।ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿੱਠੂ ਬਸਤੀ ਦੀ ਵਿਦਿਆਰਥਣ ਅਨੂੰ ਕੌਰ ਨੇ ਸ਼ਬਦ ਗਾਇਨ ਮੁਕਾਬਲੇ ਵਿੱਚ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਤਲਵੰਡੀ ਭਰੋਂ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਗੀਤ ਗਾਇਨ ਮੁਕਾਬਲੇ ਵਿੱਚ ਪੰਜਾਬ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਸੀ ।