ਜਲੰਧਰ 31 ਅਗਸਤ 2020 ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਵਿਚ ਸਥਿਤ ਸਮੂਹ ਪੰਜਾਬ ਸਰਕਾਰ ਦੇ ਦਫ਼ਤਰਾਂ/ਬੋਰਡਾਂ/ਵਿਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ ਮਿਤੀ 1.09.2020 ਦਿਨ ਮੰਗਲਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਸਿੱਧ ਬਾਬਾ ਸੋਢਲ ਮੇਲਾ ਨਹੀਂ ਕਰਵਾਇਆ ਜਾਵੇਗਾ ਅਤੇ ਸ਼ਰਧਾਲੂ ਘਰਾਂ ਵਿੱਚ ਸਿੱਧੇ ਪ੍ਰਸਾਰਣ ਰਾਹੀਂ ਬਾਬਾ ਜੀ ਦੇ ਦਰਸ਼ਣ ਕਰ ਸਕਣਗੇ। ਸਿੱਧ ਬਾਬਾ ਸੋਢਲ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਧੇ ਪ੍ਰਸਾਰਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੰਦਿਰ ਜਾਂ ਆਸ-ਪਾਸ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਹੋ ਸਕੇ।