ਜਲੰਧਰ:ਆਮ ਆਦਮੀ ਪਾਰਟੀ ਵਲੋਂ ਕੋਰੋਨਾ ਵਿਰੁੱਧ ਸੂਬਾ ਪੱਧਰੀ ਮੁਹਿੰਮ ਓ. ਐਕਸ. ਆਈ. ‘ਮਿੱਤਰ’ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਸਨ।