ਫਗਵਾੜਾ 8 ਸਤੰਬਰ (ਸ਼ਿਵ ਕੋੜਾ) ਡਾ. ਬੀ.ਆਰ. ਅੰਬੇਡਕਰ ਬਲੱਡ ਆਰਗਨਾਈਜੇਸ਼ਨ ਦੇ ਚੇਅਰਮੈਨ ਅਤੇ ਬਿਜਲੀ ਬੋਰਡ ਦੇ ਸੇਵਾਮੁਕਤ ਐਸ.ਡੀ.ਓ. ਜਗਜੀਵਨ ਲਾਲ ਕੈਲੇ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕਰਦਿਆਂ ਆਰਗਨਾਈਜੇਸ਼ਨ ਦੇ ਪ੍ਰਧਾਨ ਪਰਮਿੰਦਰ ਬੋਧ ਨੇ ਕਿਹਾ ਕਿ ਉਹਨਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮਾਜ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਹਨਾਂ ਵਲੋਂ  ਗੁਰੂ ਰਵਿਦਾਸ ਮਹਾਰਾਜ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਮਿਸ਼ਨ ਨੂੰ ਅੱਗੇ ਤੋਰਨ ਵਿਚ ਵਢਮੁੱਲਾ ਯੋਗਦਾਨ ਪਾਇਆ ਜਾ ਰਿਹਾ ਸੀ। ਉਹਨਾਂ ਕਿਹਾ ਕਿ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਜਗਜੀਵਨ ਲਾਲ ਕੈਲੇ ਸਮਾਜ ਸੇਵਾ ਵਿਚ ਹਮੇਸ਼ਾ ਅਗਾਂਹ ਵੱਧ ਕੇ ਯੋਗਦਾਨ ਪਾਉਂਦੇ ਸਨ ਅਤੇ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਰਹਿੰਦੇ ਸਨ। ਰਹਿਬਰਾਂ ਦੇ ਜਨਮ ਦਿਹਾੜਿਆਂ ਮੌਕੇ ਉਹਨਾਂ ਵਲੋਂ ਹਮੇਸ਼ਾ ਲੰਗਰ ਦੀ ਸੇਵਾ ਬੜੀ ਤਨਦੇਹੀ ਨਾਲ ਵਰਤਾਈ ਜਾਂਦੀ ਸੀ। ਉਹਨਾਂ ਪਰਮਾਤਮਾ ਅੱਗੇ ਵਿਛੜੀ ਆਤਮਾ ਨੂੰ ਚਰਨਾਂ ਵਿਚ ਅਸਥਾਨ ਦੇਣ ਅਤੇ ਪਰਿਵਾਰ ਨੁੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ। ਇਸ ਦੌਰਾਨ ਆਰਗਨਾਈਜੇਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਅਕਾਸ਼ ਬੰਗੜ, ਅਮਨ ਦਦਰਾ, ਗੋਲਡੀ ਮਹਿਮੀ, ਵਿਜੇ ਪੰਡੋਰੀ, ਕੁਲਦੀਪ ਮਾਹੀ, ਜੀਤਾ ਭੁੱਲਾਰਾਈ, ਚਰਨਜੀਤ ਭੁੱਲਾਰਾਈ ਆਦਿ ਨੇ ਵੀ ਜਗਜੀਵਨ ਲਾਲ ਕੈਲੇ ਦੀ ਅਚਨਚੇਤ ਮੌਤ ‘ਤੇ ਡੂੰਘੇ ਦੁਖ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।