ਜਲੰਧਰ :- ਥਾਣਾ ਸਦਰ ਜਲੰਧਰ ਦੇ ਕਸਬਾ ਜਮਸ਼ੇਰ ਖਾਸ ਵਿੱਚ ਸਾਬਕਾ ਮੈਂਬਰ ਪੰਚਾਇਤ ਮਾਨ ਸਿੰਘ ਰਾਣਾ (65 ਸਾਲ) ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਹੈ। ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਸੰਪਰਕ ਕਰਨ ਤੇ ਦੱਸਿਆ ਕਿ ਰਾਣਾ ਸਵੇਰੇ ਮੁੱਖ ਮਾਰਗ ‘ਤੇ ਸਥਿਤ ਗੁਰੂ ਘਰ ਵਿੱਚ ਮੱਥਾ ਟੇਕਣ ਚੱਲਿਆ ਸੀ, ਜਦੋਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦੇ ਗੋਲੀਆਂ ਮਾਰ ਦਿੱਤੀਆਂ। ਉਸ ਦੇ ਤਿੰਨ ਗੋਲੀਆਂ ਇੱਕ ਛਾਤੀ,ਇੱਕ ਡੌਲੇ ਅਤੇ ਇੱਕ ਗੁੱਟ ਤੇ ਲੱਗੀ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਵੱਲੋਂ ਗੋਲੀਆਂ ਲੱਗਣ ਤੋਂ ਬਾਅਦ ਉਸ ਨੂੰ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ, ਪਰੰਤੂ ਉਨ੍ਹਾ ਨੇ ਰਸਤੇ ਵਿੱਚ ਦਮ ਤੋੜ ਦਿੱਤਾ।ਪੁਲਿਸ ਵੱਲੋਂ ਤੁਰੰਤ ਇਸ ਹੱਤਿਆ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।