
ਲੁਧਿਆਣਾ- ਲੁਧਿਆਣਾ ਦੇ ਲਾਢੋਵਾਲ ਟੋਲ ਪਲਾਜ਼ੇ ਤੇ ਕਿਸਾਨ ਯੂਨੀਅਨਾਂ ਦਾ ਸ਼ਾਂਤੀਪੂਰਨ ਧਰਨਾ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਟੋਲ ਪਲਾਜ਼ੇ ਨੂੰ ਪੂਰਨ ਤੌਰ ‘ਤੇ ਬੰਦ ਕਰਵਾ ਦਿੱਤਾ ਹੈ ਅਤੇ ਬਿਨਾਂ ਟੋਲ ਦਿੱਤੇ ਵਾਹਨ ਆ-ਜਾ ਰਹੇ ਹਨ। ਇੱਥੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਟੋਲ ਪਲਾਜ਼ੇ ਨੂੰ ਅਣਮਿਥੇ ਸਮੇਂ ਲਈ ਬੰਦ ਕਰਵਾਇਆ ਗਿਆ ਹੈ ਅਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਇੱਥੇ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।