ਫਗਵਾੜਾ 8 ਅਕਤੂਬਰ (ਸ਼ਿਵ ਕੋੜਾ) ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕਿਸਾਨ ਹਿਤਾਂ ਨੂੰ ਲੈ ਕੇ ਚਲਾਏ ਜਾ ਰਹੇ ਅੰਦੋਲਨ ਤਹਿਤ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਅਤੇ ਜਿਲਾ ਕਪੂਰਥਲਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਫਗਵਾੜਾ ਹਲਕੇ ਤੋਂ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖਿਲਾਫ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੋਕੇ ਉਹਨਾਂ ਦੱਸਿਆ ਕਿ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁਹਿਮ ਨੂੰ ਜੰਗੀ ਪੱਧਰ ਤੇ ਸ਼ੁਰੂ ਕੀਤਾ ਗਿਆ ਹੈ। ਇਸ ਮੁਹਿਮ ਤਹਿਤ ਕਿਸਾਨਾਂ, ਮੰਡੀ ਮਜ਼ਦੂਰਾਂ, ਆੜਤੀਆਂ, ਮੁਨੀਮਾ ਅਤੇ ਖੇਤੀ ਦੇ ਕਿੱਤੇ ਨਾਲ ਜੁੜੇ ਸਾਰੇ ਲੋਕ ਜੋ ਮੋਦੀ ਸਰਕਾਰ ਦੇ ਨਵੇਂ ਕਿਸਾਨ ਮਾਰੂ ਕਾਨੂੰਨਾ ਨਾਲ ਪ੍ਰਭਾਵਿਤ ਹੋਣਗੇ ਉਹਨਾਂ ਦੇ ਦਸਤਖਤ ਕਰਵਾ ਕੇ ਪੰਜਾਬ ਕਾਂਗਰਸ ਰਾਹੀਂ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜੇ ਜਾਣਗੇ ਤਾਂ ਜੋ ਕਿਸਾਨ ਅਤੇ ਕਿਸਾਨੀ ਨਾਲ ਜੁੜੇ ਲੋਕਾਂ ਦੀ ਆਵਾਜ਼ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤਕ ਪਹੁੰਚਾਇਆ ਜਾ ਸਕੇ। ਉਹਨਾਂ ਕਿਹਾ ਕਿ ਬਹੁਤ ਜਲਦੀ ਪੂਰੇ ਕਪੂਰਥਲਾ ਜਿਲਾ ‘ਚ ਦਸਤਖਤ ਮੁਹਿਮ ਨੂੰ ਪੂਰਾ ਕਰ ਲਿਆ ਜਾਵੇਗਾ।