ਜਲੰਧਰ 15 ਅਕਤੂਬਰ ( ) ਧੰਨ ਧੰਨ  ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2020 ਵਿਚ  ਨਨਕਾਣਾ ਸਾਹਿਬ ਦੀ ਯਾਤਰਾ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤਾਂ 20 ਅਕਤੂਬਰ ਤੱਕ ਪਾਸਪੋਰਟ ਜਮਾਂ ਕਰਵਾ ਸਕਦੇ ਹਨ, ਉਨ੍ਹਾਂ ਨੇ ਦੱਸਿਆ ਕਿ ਯਾਤਰਾ ਤੇ ਜਾਣ ਵਾਲੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਇਕ ਅਰਜੀ ਲਿਖ ਕੇ ਆਪਣੇ ਹਲਕੇ ਦੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਸਖਤ ਕਰਵਾ ਕੇ ਅਤੇ ਇਕ ਪਹਿਚਾਣ ਪੱਤਰ ਜਿਵੇਂ ਕਿ ਅਧਾਰ ਕਾਰਡ,ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਰੰਗਦਾਰ ਫੋਟੋ ਕਾਪੀ ਅਤੇ ਪਾਸਪੋਰਟ ਸਾਈਜ਼ ਦੀਆਂ ਤਿੰਨ ਰੰਗਦਾਰ ਫੋਟੋਆਂ ਲਗਵਾਉਣੀਆਂ ਜ਼ਰੂਰੀ ਹਨ, ਮੰਨਣ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂ ਸਮੇਂ ਸਿਰ ਆਪਣੇ ਪਾਸਪੋਰਟ ਦਫਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵਿਖੇ ਜਮਾਂ ਕਰਵਾਉਣ ਤਾ ਜੋ ਵੀਜ਼ਾ ਲਗਵਾਉਣ ਲਈ ਸਰਕਾਰ ਨੂੰ ਸਮੇਂ ਸਿਰ ਭੇਜੇ ਜਾ ਸਕਣ।