ਜਲੰਧਰ 24 ਅਕਤੂਬਰ 2020
ਐਤਵਾਰ ਨੂੰ ਦੁਸਹਿਰਾ ਅਤੇ ਆਉਣ ਵਾਲੇ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ, ਕਿਉਂਕਿ ਤਿਉਹਾਰਾਂ ਦੇ ਦੌਰਾਨ ਵੱਡੀ ਗਿਣਤ ਵਿੱਚ ਲੋਕਾਂ ਦੀ ਸ਼ਹਿਰ ਵਿੱਚ ਆਮਦ ਹੁੰਦੀ ਹੈ।ਪੁਲਿਸ ਕਮਿਸ਼ਨਰ ਜਲੰਧਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ‘ਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰ.ਗੁਰਮੀਤ ਸਿੰਘ ਦੀ ਅਗਵਾਈ ਵਾਲੀਆਂ ਵਿਸ਼ੇਸ਼ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਦੀਆਂ ਗਤੀਵਿਧੀਆਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਸੀ.ਸੀ.ਟੀ.ਵੀ.ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਂਦਿਆਂ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਸੀਂ ਪੂਰੀ ਤਰ•ਾਂ ਚੌਕਸੀ ਨਾਲ ਸੁਰੱਖਿਆ ਪ੍ਰਬੰਧਾਂ ‘ਤੇ ਨਜ਼ਰ ਰੱਖ ਰਹੇ ਹਾਂ। ਉਨ•ਾਂ ਕਿਹਾ ਕਿ ਟੀਮਾਂ ਵਲੋਂ 24 ਘੰਟੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ ਕਿਉਂਕਿ ਤਿਉਹਾਰਾਂ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਾਪਿੰਗ ਮਾਲਾਂ, ਬਜ਼ਾਰਾਂ, ਹੋਟਲਾਂ, ਰੈਸਟੋਰੈਂਟਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਥਾਵਾਂ ‘ਤੇ ਅਵਾਜਾਈ ਵੱਧ ਜਾਂਦੀ ਹੈ। ਉਨ•ਾਂ ਕਿਹਾ ਕਿ ਟੀਮਾਂ ਵਲੋਂ ਲਗਾਏ ਗਏ ਸੀ.ਸੀ.ਟੀ.ਵੀ.ਕੈਮਰਿਆਂ ਦੀ ਚੰਗੀ ਤਰ•ਾਂ ਜਾਂਚ ਕੀਤੀ ਗਈ ਹੈ।ਭੁੱਲਰ ਨੇ ਦੱਸਿਆ ਕਿ 1500 ਦੇ ਕਰੀਬ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਸ਼ਹਿਰ ਵਿੱਚ ਸੁਰੱਖਿਆ ‘ਤੇ ਨਜ਼ਰ ਰੱਖਣ ਲਈ ਤਾਇਨਾਤ ਕੀਤਾ ਗਿਆ ਹੈ ਅਤੇ ਸਾਦੇ ਕਪੜਿਆਂ ਵਿੱਚ ਪੁਲਿਸ ਕਰਮੀਆਂ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਇਆ ਗਿਆ ਹੈ। ਭੁੱਲਰ ਨੇ ਕਿਹਾ ਕਿ ਪੀ.ਸੀ.ਆਰ.ਟੀਮਾਂ ਵਲੋਂ ਸੁਰੱਖਿਆ ਦੇ ਮਦੇਨਜ਼ਰ ਪ੍ਰਭਾਵਸ਼ਾਲੀ ਢੰਗ ਨਾਲ ਵਧੀਆ ਕਾਰਗੁਜ਼ਾਰੀ ਦਿਖਾਈ ਜਾਣੀ ਚਾਹੀਦੀ ਹੈ ਤਾਂ ਕਿ ਸ਼ਹਿਰ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ•ਾਂ ਕਿਹਾ ਕਿ ਪੀ.ਸੀ.ਆਰ.ਕਰਮੀਆਂ ਨੂੰ ਵਾਰਦਾਤ ਜਾਂ ਘਟਨਾ ਵਾਲੀ ਜਗ•ਾਂ ‘ਤੇ ਸੂਚਨਾ ਮਿਲਣ ‘ਤੇ ਘੱਟ ਤੋਂ ਘੱਟ ਸਮੇਂ ਵਿੱਚ ਪਹੁੰਚਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਸ ਨਾਲ ਸ਼ਹਿਰ ਵਿੱਚ ਹੋਣ ਵਾਲੇ ਅਪਰਾਧਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿਠਿਆ ਜਾ ਸਕੇਗਾ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਅਵਾਜਾਈ ਨੂੰ ਸਚਾਰੂ ਢੰਗ ਨਾਲ ਚਲਾਉਣਾ ਵੱਡੀ ਚੁਣੋਤੀ ਬਣ ਜਾਂਦੀ ਹੈ ਪਰ ਕਮਿਸ਼ਨਰੇਟ ਪੁਲਿਸ ਵਲੋਂ ਸੁਚਾਰੂ ਟਰੈਫਿਕ ਯੋਜਨਾ ਤਿਆਰ ਕਰਕੇ ਅਵਾਜਾਈ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸਾਨੀ ਪੇਸ਼ ਨਾ ਆਵੇ।