ਫਗਵਾੜਾ :- (ਸ਼ਿਵ ਕੋੜਾ) ਫਗਵਾੜਾ ਦੇ ਨਜਦੀਕੀ ਦਰਵੇਸ਼ ਪਿੰਡ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਦਾ ਸ਼ੁਭ ਆਰੰਭ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਕੀਤਾ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਤੋਂ ਆਰੰਭ ਹੋ ਕੇ ਪਿੰਡ ਦੀ ਪਰਿਕ੍ਰਮਾ ਕਰਦੇ ਹੋਏ ਵਾਪਸ ਮੰਦਰ ਵਿਖੇ ਸਮਾਪਤ ਹੋਈ। ਸ਼ੋਭਾ ਯਾਤਰਾ ਦਾ ਥਾਂ-ਥਾਂ ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸ਼ੋਭਾ ਯਾਤਰਾ ‘ਚ ਸ਼ਾਮਲ ਸੰਗਤਾਂ ਲਈ ਫਲ ਫਰੂਟ ਦੇ ਲੰਗਰ ਵੀ ਲਗਾਏ ਗਏ ਸਨ। ਦਲਜੀਤ ਰਾਜੂ ਨੇ ਸਮੂਹ ਵਾਲਮੀਕਿ ਭਾਈਚਾਰੇ ਨੂੰ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੀਆਂ ਸ਼ੁਭ ਇੱਛਾਵਾਂ ਦਿੱਤੀਆਂ ਅਤੇ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਆ। ਸ਼ੋਭਾ ਯਾਤਰਾ ਵਿਚ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਹੀਰੋ, ਵਰੁਣ ਬੰਗੜ ਨੌਜਵਾਨ ਆਗੂ, ਸਰਪੰਚ ਭੁਪਿੰਦਰ ਸਿੰਘ ਖਹਿਰਾ, ਅਮਰੀਕ ਸਿੰਘ ਮੀਕਾ ਪੰਚ, ਸੁਰਜੀਤ ਸਿੰਘ ਪੰਚ, ਰਾਜਵਿੰਦਰ ਕੌਰ ਪੰਚ, ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ, ਬਲਵੀਰ ਤੁਫਾਨੀ, ਤੀਰਥ ਰਾਮ, ਪ੍ਰਿੰਸ ਕੁਮਾਰ, ਚਮਨ ਲਾਲ, ਦਰਸ਼ਨ ਲਾਲ, ਰੌਸ਼ਨ ਲਾਲ, ਲੇਖਰਾਜ, ਮਨਜੋਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਹੋਈ।