ਜਲੰਧਰ 12 ਨਵੰਬਰ 2020
ਭਾਰਤੀ ਚੋਣ ਕਮਿਸ਼ਨਰ ਵਲੋਂ ਲੋਕ ਸਭਾ ਅਤੇ ਵਿਧਾਨ ਸਭਾ ਚੋਣ ਹਲਕਿਆਂ ਲਈ ਫੋਟੋ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਵੋਟਰਾਂ ਲਈ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ-2021 ਲਈ ਵਿਸ਼ੇਸ਼ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ,ਜਲੰਧਰ ਘਨਸ਼ਿਆਮ ਥੋਰੀ ਨੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ-2021 ਦੇ ਪ੍ਰੋਗਰਾਮ ਤਹਿਤ 16 ਨਵੰਬਰ ਤੋਂ 15 ਦਸੰਬਰ ਤੱਕ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਪ੍ਰਤੀ ਦਾਅਵੇ ਅਤੇ ਇਤਰਾਜ਼ਾਂ ਨੂੰ ਪ੍ਰਾਪਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ 01 ਜਨਵਰੀ 2021 ਨੂੰ ਸਬੰਧਿਤ ਚੋਣ ਖੇਤਰ ਵਿੱਚ ਰਿਹਾਇਸ਼ ਰੱਖਣ ਵਾਲੇ ਉਹ ਵਿਅਕਤੀ ਜਿਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਜਾਵੇਗੀ ਅਤੇ ਉਨਾਂ ਦਾ ਨਾਮ ਭਾਰਤ ਵਿੱਚ ਕਿਸੇ ਵੀ ਸਥਾਨ ‘ਤੇ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਤਾਂ ਉਹ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਵਿੱਚ ਦਾਅਵੇ ਪੇਸ਼ ਕਰ ਸਕਦੇ ਹਨ। ਉਨ•ਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਲੋੜੀਂਦੇ ਫਾਰਮ ਸਮੂਹ ਪੋਲਿੰਗ ਸਟੇਸ਼ਨਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ/ਸਹਾਇਕ ਚੋਣਕਾਰ ਰਜਿਸਟਰੇਸਨ ਅਫ਼ਸਰਾਂ ਦੇ ਦਫ਼ਤਰ ਵਿਖੇ ਵੋਟਰਾਂ ਦੀ ਸਹੂਲਤ ਲਈ ਉਪਲਬੱਧ ਕਰਵਾਏ ਗਏ ਹਨ ਅਤੇ ਬੂਥ ਲੈਵਲ ਅਫ਼ਸਰਾਂ ਵਲੋਂ ਫਾਰਮ ਭਰਨ ਵਿੱਚ ਸਹਾਇਤਾ ਕੀਤੀ ਜਾਵੇਗੀ।
ਜ਼ਿਲ•ਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰ : 6 ਓ, ਨਾਮ ‘ਤੇ ਇਤਰਾਜ਼ ਜਾਂ ਪਹਿਲਾਂ ਤੋਂ ਦਰਜ ਇੰਦਰਾਜ ਦੀ ਕਟੌਤੀ ਲਈ ਫਾਰਮ 7, ਵੋਟਰ ਸੂਚੀ ਵਿੱਚ ਦਰਜ ਇੰਦਰਾਜਾਂ ਦੀ ਦਰੁਸਤੀ ਲਈ ਫਾਰਮ 8 ਅਤੇ ਇਕੋਂ ਹੀ ਵਿਧਾਨ ਸਭਾ ਹਲਕੇ ਵਿੱਚ ਰਿਹਾਇਸ਼ ਦੀ ਅਦਲਾ –ਬਦਲੀ ਲਈ ਫਾਰਮ ਨੰਬਰ 8 À ਭਰਿਆ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਦੁਆਰਾ ਨੈਸ਼ਨਲ ਵੋਟਰ ਸਰਵਿਸਜ਼ ਪੋਰਟਲ www.nvsp.in ‘ਤੇ ਵੀ ਫਾਰਮ ਆਨਲਾਈਨ ਭਰੇ ਜਾ ਸਕਦੇ ਹਨ। ਉਨ•ਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਬਿਨੈਕਾਰ ਆਪਣੇ ਮੋਬਾਇਲ ਵਿੱਚ ਐਪ ਇਨਸਟਾਲ ਕਰਕੇ ਫਾਰਮ ਭਰ ਸਕਦੇ ਹਨ ਜੋ ਕਿ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਡੈਟਾ ਐਂਟਰੀ ਸਾਫ਼ਟਵੇਅਰ ਈਆਰਓਨੈਟ ਨਾਲ ਲਿੰਕ ਹੈ।
ਜ਼ਿਲ•ਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਸਾਲ 2021 ਮੁੱਖ ਚੋਣ ਅਫ਼ਸਰ ,ਪੰਜਾਬ ਦੀ ਆਫੀਸ਼ੀਅਲ ਵੈਬਸਾਈਟ www.ceopunjab.nic.in ‘ਤੇ ਅਤੇ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀ ਆਫ਼ੀਸ਼ੀਅਲ ਵੈਬਸਾਈਟ www.eci.nic.in ‘ਤੇ ਵੀ ਆਨਲਾਈਨ ਵੇਖੀ ਜਾ ਸਕਦੀ ਹੈ ਅਤੇ ਇਸ ਵਿੱਚ ਵੇਰਵਿਆਂ ਦੀ ਖੋਜ ਦੀ ਸੁਵਿਧਾ ਉਪਲਬੱਧ ਹੈ ਅਤੇ ਹਰ ਤਰ•ਾਂ ਦੇ ਫਾਰਮ ਡਾਊਨਲੋਡ ਕੀਤੇ ਜਾ ਸਕਦੇ ਹਨ ਤੇ ਫਾਰਮ ਆਨਲਾਈਨ ਵੀ ਭਰੇ ਜਾ ਸਕਦੇ ਹਨ ਤੇ ਮਿਤੀ ਅੰਤ ਤੱਕ ਭਰੇ ਗਏ ਫਾਰਮਾਂ ਦੀ ਮੌਜੂਦਾ ਸਥਿਤੀ ਚੈਕ ਕੀਤੀ ਜਾ ਸਕਦੀ ਹੈ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਵੈਬਸਾਈਟ ਤੋਂ ਆਪਣੇ ਚੋਣ ਖੇਤਰ, ਪੋਲਿੰਗ ਸਟੇਸ਼ਨ ਭਵਨ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਬੂਥ ਲੈਵਲ ਅਫ਼ਸਰ ਦੇ ਵੇਰਵੇ ਪਤਾ ਕਰ ਸਕਦਾ ਹੈ।
ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ•ਾ ਜਲੰਧਰ ਵਿੱਚ ਪੈਂਦੇ 9 ਵਿਧਾਨਸਭਾ ਹਲਕਿਆਂ ਦੇ ਜਿਨਾਂ ਵਿੱਚ ਵਿਧਾਨਸਭਾ ਹਲਕਾ 30-ਫਿਲੌਰ (ਅ.ਜ) ਲਈ ਉਪ ਮੰਡਲ ਮੈਜਿਸਟਰੇਟ ਫਿਲੌਰ ਟੈਲੀਫੋਨ ਨੰਬਰ 01826-222600, ਵਿਧਾਨ ਸਭਾ ਹਲਕਾ 31 ਨਕੋਦਰ ਲਈ ਉਪ ਮੰਡਲ ਮੈਜਿਸਟਰੇਟ ਨਕੋਦਰ ਟੈਲੀਫੋਨ 01821-220042, ਵਿਧਾਨ ਸਭਾ ਹਲਕਾ 32-ਸ਼ਾਹਕੋਟ ਲਈ ਉਪ ਮੰਡਲ ਮੈਜਿਸਟਰੇਟ ਸ਼ਾਹਕੋਟ ਟੈਲੀਫੋਨ ਨੰ : 01821-260991 ਅਤੇ ਵਿਧਾਨ ਸਭਾ ਹਲਕਾ 33-ਕਰਤਾਰਪੁਰ (ਅ.ਜ.) ਲਈ ਉਪ ਮੰਡਲ ਮੈਜਿਸਟਰੇਟ ਜਲੰਧਰ-2 ਟੈਲੀਫੋਨ ਨੰ : 0181-2235115 ਅਤੇ ਵਿਧਾਨਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਲਈ ਮਿਲਖ ਅਫ਼ਸਰ ਜਲੰਧਰ ਵਿਕਾਸ ਅਥਾਰਟੀ ਜਲੰਧਰ ਟੈਲੀਫੋਨ ਨੰ : 0181-5040752 ‘ਤੇ ਵੋਟਰ ਸੂਚੀਆਂ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਥੋਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ 35-ਜਲੰਧਰ ਕੇਂਦਰੀ ਲਈ ਉਪ ਮੰਡਲ ਮੈਜਿਸਟਰੇਟ ਜਲੰਧਰ-1 ਟੈਲੀਫੋਨ ਨੰਬਰ 0181-225007 ਅਤੇ ਵਿਧਾਨ ਸਭਾ ਹਲਕਾ 36-ਜਲੰਧਰ ਉੱਤਰੀ ਲਈ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਜਲੰਧਰ ਟੈਲੀਫੋਨ ਨੰਬਰ 0181-5040732 ਅਤੇ ਵਿਧਾਨ ਸਭਾ ਹਲਕਾ 37-ਜਲੰਧਰ ਕੈਂਟ ਲਈ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਟੈਲੀਫੋਨ ਨੰ : 0181-2225887 ਅਤੇ ਵਿਧਾਨ ਸਭਾ ਹਲਕਾ 38-ਆਦਮਪੁਰ (ਅ.ਜ.) ਲਈ ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਟੈਲੀਫੋਨ ਨੰ : 0181-2227015 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਵੋਟਰ ਸੂਚੀ/ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ•ਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ•ਾ ਵੋਟਰ ਹੈਲਪਲਾਈਨ ਨੰਬਰ 1950 ਰਾਹੀਂ ਵੀ ਕੰਮ ਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
ਥੋਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ•ਾ ਪ੍ਰਸ਼ਾਸਨ ਵਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਦੀ ਸਮੁੱਚੀ ਮੁਹਿੰਮ ਦੌਰਾਨ ਯੋਜਨਾਬੱਧ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ ਪ੍ਰੋਗਰਾਮ (ਸਵੀਪ) ਅਧੀਨ ਆਮ ਜਨਤਾ ਅਤੇ ਵੋਟਰਾਂ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਇਸ ਵਿੱਚ ਵਿਸ਼ੇਸ਼ ਤੌਰ ‘ਤੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ ਅਤੇ ਨਾਲ ਹੀ ਵੱਖ-ਵੱਖ ਐਨ.ਜੀ.ਓਜ਼ , ਨਹਿਰੂ ਯੂਵਾ ਕੇਂਦਰਾਂ, ਇਸਤਰੀ ਤੇ ਬਾਲ ਭਲਾਈ ਵਿਭਾਗ ਦੇ ਵਰਕਰ, ਸਿਹਤ ਵਿਭਾਗ ਦੇ ਵਰਕਰ, ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦੇ ਨੂੰ ਅਪਣੇ ਯਤਨਾਂ ਨਾਲ ਭਾਰਤ ਚੋਣ ਕਮਿਸ਼ਨ ਵਲੋਂਜਾਰੀ ਪ੍ਰੋਗਰਾਮ ਦਾ ਵੱਧ ਤੀ ਵੱਧ ਪ੍ਰਚਾਰ/ਪ੍ਰਸਾਰ ਕਰਨਗੇ। ਉਨ•ਾਂ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਹਰ ਬਾਲਗ ਵਿਅਕਤੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਵੋਟਰ ਫੋਟੋ ਪਹਿਚਾਣ ਪੱਤਰ ਪ੍ਰਾਪਤ ਕਰਨ ਲਈ ਪਹਿਲ ਕਦਮੀ ਕਰੇ।
ਥੋਰੀ ਨੇ ਇਹ ਵੀ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਇਕ ਤੋਂ ਵੱਧ ਸਥਾਨ ‘ਤੇ ਜਾਂ ਇਕ ਸਥਾਨ ‘ਤੇ ਇਕ ਤੋਂ ਵੱਧ ਵਾਰ ਆਪਣੀ ਵੋਟਰ ਵਜੋਂ ਰਜਿਸਟਰੇਸ਼ਨ ਨਹੀਂ ਕਰਵਾਉਣੀ ਚਾਹੀਦੀ। ਉਨ•ਾਂ ਦੱਸਿਆ ਕਿ ਵੋਟਰ ਸੂਚੀਆਂ ਵਿੱਚ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਗਲਤ ਸੂਚਨਾ ਉਪਲਬੱਧ ਕਰਵਾਉਣਾ ਲੋਕ ਪ੍ਰਤੀਨਿੱਧਤਾ ਐਕਟ, 1950 ਦੀ ਧਾਰਾ 31 ਅਧੀਨ ਦੰਡ ਯੋਗ ਅਪਰਾਧ ਹੈ।