ਜਲੰਧਰ 12 ਨਵੰਬਰ 2020
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਾ ਵਿਖੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੇ ਦਾਖਲੇ ਲਈ ਟੈਸਟ 10 ਅਪ੍ਰੈਲ 2021 ਨੂੰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਆਨਲਾਈਨ ਪੋਰਟਲ www.Navodaya.gov.in ਅਤੇ https://navodaya.gov.in/nvs/nvs-school/J1L1N481R/en/home/index.html & https://navodaya.gov.in/nvs/en/admission-JNVS“/JNVS“-class. 15 ਦਸੰਬਰ ਤੱਕ ਖੋਲ ਦਿੱਤੀਆਂ ਗਈਆਂ ਹਨ ਅਤੇ ਟੈਸਟ ਲਈ 15 ਦਸੰਬਰ ਤੱਕ ਰਜਿਸਟਰ ਕੀਤਾ ਜਾ ਸਕਦਾ ਹੈ।
ਥੋਰੀ ਨੇ ਇਨਾਂ ਵੈਬਸਾਈਟਾਂ ’ਤੇ ਆਨਲਾਈਨ ਸਰਟੀਫਿਕੇਟ ਫਾਰਮ ਉਪਲਬੱਧ ਹਨ। ਉਨ੍ਹਾਂ ਕਿਹਾ ਕਿ ਇਹ ਫਾਰਮ ਡਾਊਨ ਲੋਡ ਕਰਕੇ ਪੰਜਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ (ਲੜਕੇ ਤੇ ਲੜਕੀ)ਦੇ ਮੁੱਖ ਅਧਿਆਪਕ ਵਲੋਂ ਭਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਾਰਮ ਦੇ ਨਾਲ ਉਮੀਦਵਾਰ ਦੀ ਫੋਟੋ, ਅਧਾਰ ਕਾਰਡ, ਉਮੀਦਵਾਰ ਅਤੇ ਮਾਤਾ ਪਿਤਾ ਦੇ ਸਕੈਨਡ ਹਸਪਤਾਖਰ, ਵਿਦਿਅਰਥੀ ਦੀ ਸਕੈਨਡ ਫੋਟੋ ਅਤੇ ਸਰਟੀਫਿਕੇਟ ਫਾਰਮ ਲਗਾ ਕੇ ਰਜਿਸਟਰੇਸ਼ਨ ਫਾਰਮ ਭਰਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਜੋ ਕਿ ਵਿਦਿਆਲਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਹਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਆਪਣੇ ਬੱਚਿਆਂ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਕਿਉਂਕਿ ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਧੋ ਵਿਖੇ ਸਹਿ ਸਿੱਖਿਆ ਵਾਲੇ ਇਸ ਸਕੂਲ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਸਕੂਲ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਹਨ ਅਤੇ ਇਥੇ ਲੜਕੇ ਅਤੇ ਲੜਕੀਆਂ ਲਈ ਵੱਖੋ ਵੱਖਰੇ ਹੋਸਟਲ ਦੀ ਸੁਵਿਧਾ ਵੀ ਉਪਲਬੱਧ ਹੈ।
ਉਨ੍ਹਾਂ ਦੱਸਿਆ ਕਿ ਇਸ ਸਕੂਲ ਨੂੰ ਨਵੋਦਿਆ ਵਿਦਿਆਲਾ ਸਮਿਤੀ ਵਲੋਂ ਚਲਾਇਆ ਜਾ ਰਿਹਾ ਹੈ, ਜਿਥੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਰੀਕੇ ਨਾਲ ਕੰਪਿਊਟਰ ਦੀ ਨਵੀਨਤਮ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।