ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਰੌਸ਼ਨੀਆਂ ਤੇ ਖੁਸ਼ੀਆਂ ਦਾ ਤਿਉਹਾਰ ਦੀਵਾਲੀ ਵਾਤਾਵਰਨ ਸੁਰੱਖਿਆ ਦਾ ਸੰਦੇਸ਼ ਦਿੰਦਿਆਂ ਅਤੇ ਕੋਵਿਡ-19 ਤੋਂ ਬਚਾਓ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਸਾਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ, ਤਾਂ ਕਿ ਵਾਤਾਵਰਨ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਇਸ ਮੌਕੇ ਦੀਵਾਲੀ ਦੇ ਇਤਿਹਾਸਕ ਤੇ ਸਮਾਜ-ਸਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੀਵਾਲੀ ਨੇਕੀ ਦੀ ਬਦੀ ਉਪਰ ਜਿੱਤ ਦਾ ਪ੍ਰਤੀਕ ਹੈ। ਇਹ ਦਿਨ ਬੰਦੀਛੋੜ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਹਰਿਗੋਬਿੰਦ ਜੀ ਗਵਾਲੀਅਰ ਦੇ ਕਿਲੇ ਵਿਚੋਂ 52 ਰਾਜਿਆਂ ਨੂੰ ਰਿਹਾ ਕਰਵਾ ਕੇ ਲਿਆਏ ਸਨ। ਉਨ੍ਹਾਂ ਦੇ ਆਉਣ ਦੀ ਖੁਸ਼ੀ ਵਿਚ ਦੀਪਮਾਲਾ ਕੀਤੀ ਗਈ ਸੀ। ਉਨ੍ਹਾਂ ਕਿਹਾ ਦੀਵਾਲੀ ਪਿਆਰ, ਖੁਸ਼ੀਆਂ, ਮਿਲਵਰਤਨ, ਸਦਭਾਵਨਾ ਤੇ ਰੌਸ਼ਨੀਆਂ ਦਾ ਤਿਉਹਾਰ ਹੈ। ਸਾਨੂੰ ਇਹ ਤਿਉਹਾਰ ਰਲ-ਮਿਲ ਕੇ ਅਤੇ ਕੋਵਿਡ-19 ਸੰਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰਦੂਸ਼ਣ ਰਹਿਤ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਕਿ ਪ੍ਰਦੂਸ਼ਣ ਤੋਂ ਰਹਿਤ ਵਾਤਾਵਰਨ ਬਣਾਇਆ ਜਾ ਸਕੇ। ਇਸ ਮੌਕੇ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਦੀਵਾਲੀ ਸੰਬੰਧੀ ਲੈਂਡ ਸਕੇਪ ਪੋਸਟਰ, ਸਕੈੱਚ ਆਦਿ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਰੰਗੋਲੀ ਬਣਾਈ ਗਈ। ਇਸ ਮੌਕੇ ਡਾ. ਸੁਰਿੰਦਰਪਾਲ ਮੰਡ, ਡਾ. ਅਜੀਤ ਪਾਲ ਸਿੰਘ, ਪ੍ਰੋ. ਅਨੂ ਕੈਂਥ,  ਰਾਣਾ ਰਲਹਨ,  ਕੰਵਰ ਸੁਖਜੀਤ ਸਿੰਘ,  ਸੁਰਿੰਦਰ ਕੁਮਾਰ,  ਮੋਹਨ ਲਾਲ ਆਦਿ ਵੀ ਹਾਜ਼ਰ ਸਨ