ਫਗਵਾੜਾ 17 ਨਵੰਬਰ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 142ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਦੀਵਾਲੀ ਦੇ ਸ਼ੁੱਭ ਦਿਹਾੜੇ ਮੌਕੇ ਆਯੋਜਿਤ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਡੀ.ਐਸ.ਪੀ. ਪਰਮਜੀਤ ਸਿੰਘ ਨੇ ਸ਼ਿਰਕਤ ਕੀਤੀ। ਉਹਨਾਂ 65 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਨ ਉਪਰੰਤ ਆਪਣੇ ਸੰਬੋਧਨ ਵਿਚ ਸਮੂਹ ਹਾਜਰੀਨ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਤਿਓਹਾਰਾਂ ਮੌਕੇ ਅਜਿਹੇ ਸੇਵਾ ਕਾਰਜ ਲੋੜਵੰਦਾਂ ਦੇ ਚਿਹਰਿਆਂ ਤੇ ਖੁਸ਼ੀ ਦੇ ਭਾਵ ਲੈ ਆਉਂਦੇ ਹਨ ਜਿਸ ਨਾਲ ਪਰਮਾਤਮਾ ਵੀ ਖੁਸ਼ ਹੁੰਦਾ ਹੈ ਅਤੇ ਆਪਣੇ ਆਪ ਨੂੰ ਵੀ ਖੁਸ਼ੀ ਮਹਿਸੂਸ ਹੁੰਦੀ ਹੈ। ਉਹਨਾਂ ਬਲੱਡ ਬੈਂਕ ਦੀ ਕਾਰਜਸ਼ੈਲੀ ਦਾ ਨਿਰੀਖਣ ਕੀਤਾ ਅਤੇ ਇੱਥੇ ਆਯੋਜਿਤ ਹੋਣ ਵਾਲੇ ਸਮਾਜ ਸੇਵੀ ਪ੍ਰੋਜੈਕਟਾਂ ਦੀ ਜਾਣਕਾਰੀ ਹਾਸਲ ਕਰਦਿਆਂ ਸਮਾਜ ਸੇਵਾ ਵਿਚ ਪਾਏ ਜਾ ਰਹੇ ਵਢਮੁੱਲੇ ਯੋਗਦਾਨ ਦੀ ਖੁੱਲ•ੇ ਦਿਲ ਨਾਲ ਸ਼ਲਾਘਾ ਕੀਤੀ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਪਿਛਲੇ ਕਰੀਬ ਬਾਰਾਂ ਸਾਲ ਤੋਂ ਇਹ ਉਪਰਾਲਾ ਲਗਾਤਾਰ ਜਾਰੀ ਹੈ। ਉਹਨਾਂ ਰਾਸ਼ਨ ਵੰਡ ਸਮਾਗਮ ਵਿਚ ਸ਼ਾਮਲ ਹੋਣ ਲਈ ਡੀ.ਐਸ.ਪੀ. ਪਰਮਜੀਤ ਸਿੰਘ ਅਤੇ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ•ਨ ਵਿਚ ਆਰਥਕ ਸਹਿਯੋਗ ਲਈ ਸਮਾਜ ਸੇਵਕ ਰਮੇਸ਼ ਗਾਬਾ, ਰਮੇਸ਼ ਦੁੱਗਲ, ਵਿਨੋਦ ਮੜੀਆ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਦਲਜੀਤ ਚਾਨਾ, ਅਵਤਾਰ ਸਿੰਘ ਕੋਛੜ, ਰਜਿੰਦਰ ਸਿੰਘ ਕੋਛੜ, ਡਾ. ਆਸ਼ੂਦੀਪ, ਸੋਨੀ ਦੁੱਗਲ, ਡਾ. ਪੀ.ਕੇ. ਓਹਰੀ, ਤਾਰਾ ਚੰਦ ਚੁੰਬਰ, ਵਿਸ਼ਵਾ ਮਿੱਤਰ ਸ਼ਰਮਾ ਅਤੇ ਐਨ.ਆਰ.ਆਈ. ਸਤਪਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਟੀ.ਡੀ. ਚਾਵਲਾ, ਰੂਪ ਲਾਲ, ਏ.ਪੀ.ਐਸ. ਕੋਛੜ ਅਤੇ ਮੋਹਨ ਲਾਲ ਤਨੇਜਾ ਸਮੇਤ ਹੋਰ ਪਤਵੰਤੇ ਹਾਜਰ ਸਨ।