ਜਲੰਧਰ 3 ਦਸੰਬਰ ( )ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੋਰਾਨ ਕਿਸਾਨਾਂ ਉਪਰ ਹੋ ਰਹੇ ਤਸ਼ੱਦਦ ਵਿਰੁੱਧ ਕਿਸਾਨਾਂ ਦੀਆਂ ਮੁਸਕਲਾਂ ਨੂੰ ਵੇਖਦਿਆਂ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਕਿਸਾਨਾਂ ਦੇ ਵਡੇਰੇ ਹਿੱਤਾਂ ਲਈ ਰੋਸ ਵਜੋਂ ਦੇਸ਼ ਦਾ ਸਰਵ ਉੱਚ ਐਵਾਰਡ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਗਿਆ ਹੈ।ਸ੍ਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਵਾਪਸ ਕੀਤੇ ਪਦਮ ਵਿਭੂਸ਼ਣ ਐਵਾਰਡ ਦਾ ਅੱਜ ਜੱਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਨੇ ਅਕਾਲੀ ਜੱਥਾ ਜਲੰਧਰ ਸ਼ਹਿਰੀ ਵਲੋਂ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਵੱਲੋਂ ਤੋੜੇ ਗਏ ਭਰੋਸੇ ਤੋਂ ਬਾਅਦ ਸ਼੍ਰੌਮਣੀ ਅਕਾਲੀ ਦਲ ਦੇ ਬੀਬਾ ਹਰਸਿਮਰਤ ਕੌਰ ਬਾਦਲ ਜੀ ਵੱਲੋਂ ਪਹਿਲਾਂ ਕਿਸਾਨਾਂ ਦੇ ਵਡੇਰੇ ਹਿੱਤਾਂ ਲਈ ਰੋਸ ਵਜੋਂ ਕੇਂਦਰੀ ਵਜ਼ੀਰੀ ਛੱਡੀ ਤੇ ਫਿਰ ਗੱਠਜੋੜ ਛੱਡਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ ਪ੍ਰਕਾਸ਼ ਸਿੰਘ ਬਾਦਲ ਜੀ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਰੋਸ ਵਜੋਂ ਪਦਮ ਵਿਭੂਸ਼ਣ ਐਵਾਰਡ ਵਾਪਸ ਕਰਕੇ ਕਿਸਾਨਾਂ ਦੇ ਹਿੱਤਾਂ ਲਈ ਇਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰ ਪ੍ਰਕਾਸ਼ ਸਿੰਘ ਬਾਦਲ ਜੀ ਨੇ ਆਪਣੀ ਜ਼ਿੰਦਗੀ ਦੇ ਤਕਰੀਬਨ 19 ਸਾਲ ਪੰਜਾਬ ਦੀ ਕਿਰਸਾਨੀ ਮੁੱਦਿਆਂ ਕਰਕੇ ਜੇਲ੍ਹ ਵਿੱਚ ਗੁਜ਼ਾਰੇ ਹਨ, ਉਨ੍ਹਾਂ ਨੇ ਕਿਸਾਨਾਂ ਦੇ ਵਡੇਰੇ ਹਿੱਤਾਂ ਲਈ ਰੋਸ ਵਜੋਂ ਦੇਸ਼ ਦਾ ਸਰਵ ਉੱਚ ਐਵਾਰਡ ਪਦਮ ਵਿਭੂਸ਼ਣ ਵਾਪਸ ਕਰਕੇ ਕਿਸਾਨਾਂ ਮਜ਼ਦੂਰਾਂ ਆੜਤੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਹੈ।ਸ੍ਰ ਮੰਨਣ ਨੇ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਮਾਣਯੋਗ ਰਾਸ਼ਟਰਪਤੀ ਜੀ ਹਾਲਾਤਾਂ ਦੀ ਗੰਭੀਰਤਾ ਨੂੰ ਸਮਝਣ ਦੇ ਯੋਗ ਹਨ,ਉਹ ਐਨਡੀਏ ਸਰਕਾਰ ਤੇ ਦਬਾਅ ਬਣਾ ਕੇ ਸੰਘਰਸ਼ੀਲ ਕਿਸਾਨਾਂ ਨੂੰ ਇਨਸਾਫ਼ ਦਿਵਾਉਣਗੇ।