CIA ਸਟਾਫ ਦਾ ASI ਵਿਧਵਾ ਔਰਤ ਨਾਲ ਬਲਾਤਕਾਰ ਕਰਦਿਆਂ ਪਿੰਡ ਬਾਠ ਦੇ ਲੋਕਾਂ ਨੇ ਰੰਗੇ ਹੱਥੀਂ ਫੜਿਆ

ਬਠਿੰਡਾ :- ਪੰਜਾਬ ਦੇ ਬਠਿੰਡਾ ਜ਼ਿਲੇ ਵਿਚ ਸੀਆਈਏ ਸਟਾਫ ਦੇ ਏਐਸਆਈ ਨੂੰ ਇਕ ਵਿਧਵਾ ਔਰਤ ਨਾਲ ਬਲਾਤਕਾਰ ਕਰਦੇ ਸਮੇਂ ਪਿੰਡ ਬਾਠ ਦੇ ਲੋਕਾਂ ਨੇ ਰੰਗੇ ਹੱਥੀਂ ਫੜ ਲਿਆ। ਦੋਸ਼ੀ ਗੁਰਿੰਦਰ ਸਿੰਘ ਲੋਕਾਂ ਨੂੰ ਦੇਖ ਕੇ ਮੂੰਹ ਲੁਕਾ ਕੇ ਰੋਣ ਲੱਗ ਪਿਆ। ਉਸੇ ਸਮੇਂ, ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾਈ ਅਤੇ ਇੰਟਰਨੈਟ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਨੇ ਪੀੜਤਾ ਦੇ ਲੜਕੇ ਉਤੇ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਔਰਤ ਦੀ ਮਦਦ ਕਰਨ ਬਦਲੇ ਏਐਸਆਈ ਬਲਾਤਕਾਰ ਕਰ ਰਿਹਾ ਸੀ।ਜਦੋਂ ਏਐਸਆਈ ਮੰਗਲਵਾਰ ਦੀ ਰਾਤ ਔਰਤ ਦੇ ਘਰ ਪਹੁੰਚਿਆ ਤਾਂ ਪਿੰਡ ਵਾਸੀਆਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਥਾਣੇ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਐਸਐਸਪੀ ਭੁਪੇਂਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਸਿਫਾਰਸ਼ ਵਿਭਾਗ ਨੂੰ ਭੇਜੀ ਜਾ ਰਹੀ ਹੈ।