ਅਜਨਾਲਾ, 1 ਜਨਵਰੀ – ਅੰਮ੍ਰਿਤਸਰ ਨੇੜਿਓਂ ਅੱਜ ਕਾਊਂਟਰ ਇੰਟੈਲੀਜੈਂਸ ਟੀਮ ਵਲੋਂ 5 ਕਿਲੋ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਤਸਕਰ ਦੀ ਪਹਿਚਾਣ ਭਗਵਾਨ ਸਿੰਘ ਦੇ ਰੂਪ ‘ਚ ਹੋਈ ਹੈ ਅਤੇ ਉਸ ਦੇ ਕਬਜ਼ੇ ‘ਚੋਂ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਫੜੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 25 ਕਰੋੜ ਰੁਪਏ ਬਣਦੀ ਹੈ। ਪਤਾ ਲੱਗਾ ਹੈ ਕਿ ਭਗਵਾਨ ਸਿੰਘ ਹੈਰੋਇਨ ਦੀ ਖੇਪ ਦੀ ਸਪਲਾਈ ਕਰਨ ਲਈ ਅੰਮ੍ਰਿਤਸਰ ਆਇਆ ਸੀ, ਜਿਸ ਦੌਰਾਨ ਉਸ ਨੂੰ ਕਾਊਂਟਰ ਇੰਟੈਲੀਜੈਂਸ ਟੀਮ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ।