ਅੰਮ੍ਰਿਤਸਰ : ਅੰਮ੍ਰਿਤਸਰ ‘ਚ ਅੱਜ ਬਾਅਦ ਦੁਪਹਿਰ ਇਕ ਅੱਠ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ। ਉਹ ਕੋਰੋਨਾ ਦੀ ਬਿਮਾਰੀ ਤੋਂ ਪੀੜਤ ਸੀ। ਪਹਿਲਾਂ ਸਵੇਰ ਵੇਲੇ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ ਜ਼ਿਲ੍ਹੇ ‘ਚ ਕੁੱਲ ਤਿੰਨ ਮੌਤਾਂ ਹੋਈਆਂ ਹਨ। ਜ਼ਿਲ੍ਹੇ ‘ਚ ਹੁਣ ਤੱਕ ਮੌਤਾਂ ਦੀ ਗਿਣਤੀ 11 ਹੋ ਗਈ ਹੈ। ਇਸ ਤੋਂ ਇਲਾਵਾ ਅੱਜ ਕੋਰੋਨਾ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ‘ਚ ਕੁੱਲ ਪਾਜ਼ੇਟਿਵ ਮਾਮਲੇ 501 ਹੋ ਗਏ ਹਨ।