ਜਲੰਧਰ: ਪੁਸਤਕਾਂ ਸਾਡੀਆਂ ਸਭ ਤੋਂ ਚੰਗੀਆਂ ਮਿੱਤਰ ਹੁੰਦੀਆਂ ਹਨ।ਇਹਨਾਂ ਰਾਹੀਂ ਪ੍ਰਾਪਤ ਕੀਤੇ ਗਏ ਗਿਆਨ ਨੂੰ ਸਾਡੇ ਤੋਂ ਕੋਈ ਵੀ ਖੋਹ ਨਹੀਂ ਸਕਦਾ।ਇਸ ਤਰ੍ਹਾਂ ਪੁਸਤਕਾਂ ਰਾਹੀਂ ਪ੍ਰਾਪਤ ਕੀਤਾ ਗਿਆਨ ਸਾਡਾ ਕੀਮਤੀ ਅਤੇ ਵਡਮੁੱਲਾ ਸਰਮਾਇਆ ਬਣ ਜਾਂਦਾ ਹੈ।ਇਸੇ ਕਾਰਜ ਨੂੰ ਅੱਗੇ ਵਧਾਉਂਦੇ ਹੋਏ ਵਾਸਲ ਐਜੂਕੇਸ਼ਨਸੁਸਾਇਟੀ ਦੁਆਰਾ ਸੰਚਾਲਿਤ ਆਈਵੀਵਰਲਡ ਸਕੂਲ, ਜਲੰਧਰ ਕੋਵਿਡ ਦੀ ਮਹਾਂਮਾਰੀ ਦੇ ਇਸ ਮੁਸ਼ਕਲ ਦੌਰ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਉਣ ਦੇ ਨਾਲ਼-ਨਾਲ਼ ਹੋਰ ਗਿਆਨ ਵਧਾਊ ਪੁਸਤਕਾਂ ਮੁਹੱੱਈਆ ਕਰਵਾਉਣ ਵਿੱਚ ਵੀ ਮੋਹਰੀ ਰਿਹਾ ਹੈ।ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਪਾਠ ਪੁਸਤਕਾਂ ਅਤੇ ਹੋਰ ਗਿਆਨ ਵਧਾਊ ਪੁਸਤਕਾਂ ਦੀ ਕੋਈ ਕਮੀ ਨਾ ਹੋਵੇ, ਇਸ ਲਈ ਸਕੂਲ ਲਾਇਬ੍ਰੇਰੀਅਨ ਵੱਲੋਂ ਸਮੇਂ-ਸਮੇਂ ਤੇ ਈ-ਬੁਕਸ ਭੇਜੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਦੀ ਗਿਆਨ ਪ੍ਰਾਪਤੀ ਦੀ ਭੁੱਖ ਨੂੰ ਸ਼ਾਂਤ ਕੀਤਾ ਜਾ ਸਕੇ।ਇਸੇ ਦੇ ਚਲਦੇ ਵਿਦਿਆਰਥੀਆਂ ਨੂੰ ਭੇਜੀਆਂ ਗਈਆਂ ਆਨਲਾਈਨ ਪੁਸਤਕਾਂ ਉੱਪਰ ਇੱਕ ਗਤੀਵਿਧੀ ਕਰਵਾਈ ਗਈ ਜਿਸ ਵਿੱਚ ਉਹਨਾਂ ਨੇ ਪੜ੍ਹੀਆਂ ਪੁਸਤਕਾਂ ਅਤੇ ਉਹਨਾਂ ਤੋਂ ਪ੍ਰਾਪਤ ਕੀਤੇ ਗਿਆਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।ਵਿਦਿਆਰਥੀਆਂ ਨੇ ‘ਆਈ ਨਰਿਸ਼ਡ ਮਾਈ ਮਾਈਂਡ’ਵਿਸ਼ੇ ਉੱਪਰ ਚਾਰਟ ਬਣਾ ਕੇ ਵੀ ਭੇਜੇ।ਵਾਸਲ ਐਜੂਕੇਸ਼ਨ ਸੁਸਾਇਟੀ ਦੇ ਮੁੱਖ ਅਧਿਅਕਸ਼ ਕੇ. ਕੇ. ਵਾਸਲ, ਚੇਅਰਮੈਨ ਸੰਜੀਵ ਕੁਮਾਰ ਵਾਸਲ, ਉਪ-ਅਧਿਅਕਸ਼ ਆਰ. ਕੇ. ਵਾਸਲ, ਡਾਇਰੈਕਟਰ ਈਨਾ ਵਾਸਲ, ਸੀ.ਈ.ਓ. ਰਾਘਵ ਵਾਸਲ ਜੀ ਅਤੇ ਸਕੂਲ ਦੀ ਪ੍ਰਿੰਸੀਪਲ ਐੱਸ. ਚੌਹਾਨ ਜੀ ਨੇ ਸਕੂਲ ਲਾਇਬ੍ਰੇਰੀਅਨ ਦੁਆਰਾ ਚੁੱਕੇ ਇਸ ਕਦਮ ਦੀ ਪ੍ਰਸੰਸਾ ਕੀਤੀ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਦੀ ਪ੍ਰੇਰਨਾ ਦਿੱੱਤੀ।ਉਹਨਾਂ ਨੇ ਦੱੱਸਿਆ ਕਿ ਸਕੂਲਹਰ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੇਣ ਲਈ ਹਮੇਸ਼ਾ ਤਤਪਰ ਅਤੇ ਵਚਨਬੱਧ ਰਹੇਗਾ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ।