ਲੁਧਿਆਣਾ :
ਨਿਊ ਜਨਤਾ ਨਗਰ ਇਲਾਕੇ ਵਿੱਚ ਇੱਕ ਖਿਡੌਣਾ ਫੈਕਟਰੀ ਨੂੰ ਅੱਗ ਲੱਗ ਗਈ । ਹਾਦਸੇ ਤੋਂ ਬਾਅਦ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ਤੇ ਪਹੁੰਚੀਆਂ ਤੇ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਨਿਊ ਗੁਰੂ ਨਾਨਕ ਐਜੂਕੇਸ਼ਨ ਸਟੋਰ ਦੇ ਮਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਹਾਦਸੇ ਕਾਰਨ ਉਨ੍ਹਾਂ ਦਾ ਡੇਢ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ । ਇੰਝ ਜਾਪ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋਵੇਗੀ । ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਸ ਇਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ ।