ਜਲੰਧਰ :
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਜੰਗ ਵਿੱਚ ਵੱਧ ਚੜ• ਕੇ ਯੋਗਦਾਨ ਪਾਉਣ ਦੀ ਕੀਤੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਏ.ਜੀ.ਆਈ. ਇਨਫਰਾ ਲਿਮਟਿਡ ਅਤੇ ਜਲੰਧਰ ਹਾਈਟਸ ਦੇ ਵਾਸੀਆਂ ਵਲੋਂ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਜਿਲ਼•ਾ ਰਾਹਤ ਫੰਡ ਸੁਸਾਇਟੀ ਵਿੱਚ 21.30 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਅਪੀਲ ਤੋਂ ਬਾਅਦ ਵੱਡੀ ਗਿਣਤੀ ਵਿੱਚ ਦਾਨੀ ਸੱਜਣ ਅਤੇ ਸਮਾਜ ਸੇਵਕ ਕੋਵਿਡ-19 ਮਹਾਂਮਾਰੀ ਖਿਲਾਫ਼ ਜ਼ਿਲ•ਾ ਰਾਹਤ ਫੰਡ ਸੁਸਾਇਟੀ ਵਿੱਚ ਯੋਗਦਾਨ ਪਾ ਰਹੇ ਹਨ।
ਅੱਜ ਸੋਮਵਾਰ ਨੂੰ ਏ.ਜੀ.ਆਈ.ਇਨਫਰਾ ਲਿਮਟਿਡ ਦੇ ਸੁਖਦੇਵ ਸਿੰਘ ਵਲੋਂ 21.30 ਲੱਖ ਰੁਪਏ ਦਾ ਚੈਕ ਜਿਸ ਵਿੱਚ 15 ਲੱਖ ਏ.ਜੀ.ਆਈ ਇਨਫਰਾ ਵਲੋਂ ਅਤੇ 6.30 ਲੱਖ ਰੁਪਏ ਜਲੰਧਰ ਹਾਈਟਸ ਵੈਲਫੇਅਰ ਸੁਸਾਇਟੀ ਦੇ ਵਾਸੀਆਂ ਵਲੋਂ ਸ਼ਾਮਿਲ ਹਨ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੂੰ ਉਨਾਂ ਦੇ ਦਫ਼ਤਰ ਵਿਖੇ ਸੌਂਪਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਵਲੋਂ ਸੁਖਦੇਵ ਸਿੰਘ ਅਤੇ ਜਲੰਧਰ ਹਾਈਟਸ ਵੈਲਫੇਅਰ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਹ ਸਮੇਂ ਦੀ ਲੋੜ ਹੈ ਕਿ ਲੋੜਵੰਦ ਲੋਕਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਿਆ ਜਾਵੇ। ਉਨ•ਾਂ ਦਾਨੀ ਸੱਜਣਾ ਨੂੰ ਸੱਦਾ ਦਿੱਤਾ ਕਿ ਕੋਰੋਨਾ ਵਾਇਰਸ ਕਰਕੇ ਪੈਦਾ ਹੋਏ ਸਥਿਤੀ ਦੇ ਮੱਦੇਨਜ਼ਰ ਸਮਾਜ ਦੇ ਕਮਜ਼ੋਰ ਵਰਗਾਂ ਅਤੇ ਲੋੜਵੰਦ ਲੋਕਾਂ ਨੂੰ ਮਦਦ ਪਹੁੰਚਾਉਣ ਲਈ ਅੱਗੇ ਆਉਣ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਤੋਂ ਇਲਾਵਾ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਚਨਬੱਧ ਹੈ।