ਅੰਮ੍ਰਿਤਸਰ,7 ਨਵੰਬਰ ( )- ਐਲੀਮੈਂਟਰੀ ਟੀਚਰਜ਼ ਯੂਨੀਅਨ ਰਜਿ.ਅੰਮ੍ਰਿਤਸਰ ਵਲੋਂ ਜਿਲ੍ਹੇ ਅੰਦਰ 200 ਦੇ ਕਰੀਬ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਖਾਲੀ ਹੋਈਆਂ ਪੋਸਟਾਂ ਤੇ ਪ੍ਰਮੋਸ਼ਨਾਂ ਕਰਾਉਣ ਲਈ ਯੂਨੀਅਨ ਵੱਲੋਂ ਚਲਾਏ ਜਾ ਰਹੇ ਸੰਘਰਸ਼ ਅਤੇ ਖਾਲੀ ਪੋਸਟਾਂ ਕਾਰਨ ਸਰਹੱਦੀ ਜ਼ਿਲ੍ਹੇ ਅੰਦਰ ਹੋ ਰਹੇ ਸਕੂਲਾਂ ਅਤੇ ਬੱਚਿਆਂ ਦੇ ਨੁਕਸਾਨ ਤੋਂ ਜਾਣੂ ਕਰਵਾਉਣ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਸਰਕਾਰੀਆ ਵੱਲੋਂ ਜ਼ਿਲ੍ਹੇ ਅੰਦਰ ਲੰਮੇਂ ਸਮੇਂ ਤੋਂ ਰੁਕੀਆਂ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਤੇ ਹੀ ਜਿੱਥੇ ਸਿੱਖਿਆ ਸਕੱਤਰ ਪੰਜਾਬ ਨਾਲ ਫੋਨ ਤੇ ਗੱਲਬਾਤ ਕੀਤੀ ਉੱਥੇ ਹੀ ਜ਼ਿਲ੍ਹਾ ਭਲਾਈ ਅਫਸਰ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਵੀ ਇਸ ਮਸਲੇ ਤੇ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਹੱਦੀ ਸਕੂਲਾਂ ਅੰਦਰ ਖਾਲੀ ਪੋਸਟਾਂ ਕਾਰਨ ਹੋ ਰਹੇ ਵਿਦਿਆਰਥੀਆਂ ਦੇ ਨੁਕਸਾਨ ਨੂੰ ਕਿਸੇ ਵੀ ਹਾਲ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ, ਨਵਦੀਪ ਸਿੰਘ,ਤੇਜਿੰਦਰ ਸਿੰਘ ਮਾਨ,ਸੁਖਜਿੰਦਰ ਸਿੰਘ ਹੇਰ, ਮਨਿੰਦਰ ਸਿੰਘ,ਰੁਪਿੰਦਰ ਸਿੰਘ ਰਵੀ ਤੇ ਹੋਰ ਆਗੂ ਵੀ ਹਾਜਰ ਸਨ।