ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ ਫ਼ੀਸ ਅਦਾ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ‘ਤੇ ਆਪਸੀ ਸਹਿਮਤੀ ਪ੍ਰਗਟਾਉਣ।