ਦਸੂਹਾ :  ਦਸੂਹਾ-ਹੁਸ਼ਿਆਰਪੁਰ ਮਾਰਗ ‘ਤੇ ਅੱਜ ਸਵੇਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਲਾੜੇ ਦੇ ਭਰਾ ਦੀ ਕਾਰ ਤੇ ਟਰਾਲੇ ਦੀ ਟੱਕਰ ‘ਚ ਲਾੜੇ ਦੇ ਭਰਾ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਹੋਇਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਹਾਦਸੇ ਵਿਚ ਕਾਰ ਬੁਰੀ ਤਰਾਂ ਨੁਕਸਾਨੀ ਗਈ।