ਚੰਡੀਗੜ੍ਹ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਡੀਜੀਪੀ ਨੂੰ ਹਦਾਇਤ ਕੀਤੀ ਹੈ। ਕਿ ਲੌਕਡੈਊਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਤੋੜਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਕੈਪਟਨ ਨੇ ਕਿਹਾ ਕਿ ਕਿਸਾਨ ਆਗੂ ਆਪਣੀ ਮਨਮਾਨੀ ਨਹੀਂ ਕਰ ਸਕਦੇ।
ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜੋ ਵੀ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ 8 ਮਈ ਨੂੰ ਕਿਸਾਨਾਂ ਨੂੰ ਦੁਕਾਨਾਂ ਖੋਲ੍ਹਣ ਦੇ ਵਿਰੋਧ ਵਿੱਚ ਸੱਦਾ ਦਿੱਤਾ ਗਿਆ ਹੈ। ਇਸ ਨੂੰ ਸਖ਼ਤੀ ਨਾਲ ਲੈਂਦਿਆਂ ਕੈਪਟਨ ਨੇ ਡੀਜੀਪੀ ਨੂੰ ਹਦਾਇਤ ਕੀਤੀ ਹੈ, ਕਿ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ ‘ਤੇ ਆਪਣੇ ਜ਼ਿਲ੍ਹਿਆਂ ਅੰਦਰ ਕੋਈ ਨਵੀਂ ਅਤੇ ਸਖਤ ਪਾਬੰਦੀ ਲਗਾਉਣ ਦਾ ਅਧਿਕਾਰ ਦਿੱਤਾ, ਪਰ ਇਹ ਸਪੱਸ਼ਟ ਕਰ ਦਿੱਤਾ, ਕਿ ਮੌਜੂਦਾ ਪਾਬੰਦੀਆਂ ਨੂੰ ਕੋਈ ਕਮਜ਼ੋਰ ਨਹੀਂ ਕਰਨ ਦਿੱਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਡੀਜੀਪੀ ਨੂੰ ਹਦਾਇਤ ਕੀਤੀ ਕਿ ਸ਼ਨੀਵਾਰ ਨੂੰ ਕਿਸਾਨ ਸੰਘਰਸ਼ ਮੋਰਚਾ ਦੇ ਲੌਕਡਾਊਨ ਵਿਰੋਧੀ ਅੰਦੋਲਨ ਦੇ ਮੱਦੇਨਜ਼ਰ ਸੂਬੇ ਵਿੱਚ ਵਿਕੈਂਡ ਬੰਦ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ, ‘ਤੇ ਕਿਸੇ ਵੀ ਉਲੰਘਣਾ ਨਾਲ ਸਖਤੀ ਨਾਲ ਨਜਿੱਠਿਆ ਜਾਵੇ।