ਜਲੰਧਰ:
ਵਿਧਾਇਕ ਸ੍ਰ.ਪਰਗਟ ਸਿੰਘ ਤੇ ਸ੍ਰੀ ਹਰਦੇਵ ਸਿੰਘ ਲਾਡੀ ਸ਼ੋਰੋਵਾਲੀਆ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਸਪਸ਼ਟ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਅੱਜ ਸ਼ਾਹਕੋਟ ਅਤੇ ਜੰਡਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨਾਂ ਭਰੋਸਾ ਦੁਆਇਆ ਕਿ ਕਣਕ ਦੀ ਨਿਰਵਿਘਨੀ ਤੇ ਸੁਚੱਜੀ ਖ਼ਰੀਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਸਬੰਧਿਤ ਅਮਲਾ ਜਵਾਬਦੇਹ ਹੋਵੇਗਾ। ਉਨ•ਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਕਿਸਾਨਾਂ ਦੀ ਸੋਨੇ ਰੰਗੀ ਫ਼ਸਲ ਦੀ ਨਿਰਵਿਘਨ ਖ਼ਰੀਦ ਕਰਕੇ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ ।
ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਣ ਦੇਣ ਲਈ ਜ਼ਿਲ•ੇ ਦੀਆ ਮੰਡੀਆਂ ਨੂੰ ਦੁੱਗਣਾ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਇਹ ਫ਼ੈਸਲਾ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ ਲਈ ਲਿਆ ਗਿਆ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਦੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ 30*30 ਦੇ ਖਾਨੇ ਬਣਾਏ ਗਏ ਹਨ ਅਤੇ ਹਰ ਖਾਨੇ ਵਿੱਚ ਇਕ ਕਿਸਾਨ ਵਲੋਂ ਆਪਣੀ ਫ਼ਸਲ ਢੇਰੀ ਕੀਤੀ ਜਾਵੇਗੀ।
ਉਨ•ਾਂ ਕਿਹਾ ਕਿ ਮਾਰਕਿਟ ਕਮੇਟੀਆਂ ਵਲੋਂ ਆੜ•ਤੀਆਂ ਨੂੰ ਕੂਪਨ ਜਾਰੀ ਕੀਤੇ ਗਏ ਹਨ ਜਿਨਾਂ ਨੂੰ ਅਗੋਂ ਕਿਸਾਨਾ ਨੂੰ ਦਿੱਤਾ ਜਾਵੇਗਾ ਅਤੇ ਕਿਸਾਨ ਵੱਖਰੋ ਵੱਖਰੇ ਦਿਨਾਂ ਲਈ ਮੰਡੀਆਂ ਵਿੱਚ ਜਗ•ਾ ਦੀ ਉਪਲਬੱਧਤਾ ਦੇ ਅਧਾਰ ‘ਤੇ ਮਲਟੀਪਲ ਕੂਪਨ ਪ੍ਰਾਪਤ ਕਰ ਸਕਦੇ ਹਨ ਤਾਂ ਕਿ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋਵੇ। ਉਨ•ਾਂ ਕਿਹਾ ਕਿ ਕਿਸਾਨ ਪ੍ਰਤੀ ਕੂਪਨ ਨਾਲ 50 ਕੁਇੰਟਲ ਦੀ ਟਰਾਲੀ ਮੰਡੀ ਵਿੱਚ ਲਿਆ ਸਕਣਗੇ।
ਇਸ ਮੌਕੇ ਜ਼ਿਲ•ਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਜਲੰਧਰ ਨਰਿੰਦਰ ਸਿੰਘ, ਜ਼ਿਲ•ਾ ਮੰਡੀ ਅਫ਼ਸਰ ਦਵਿੰਦਰ ਸਿੰਘ, ਸਹਾਇਕ ਜ਼ਿਲ•ਾ ਮੰਡੀ ਅਫ਼ਸਰ ਕੇਵਲ ਸਿੰਘ, ਜ਼ਿਲ•ਾ ਮੇਨੈਜਰ ਮਾਰਕਫ਼ੈਡ ਸਚਿਨ ਗਰਗ, ਜ਼ਿਲ•ਾ ਮੇਨੈਜਰ ਪਨਗ੍ਰੇਨ ਜਨਕ ਰਾਜ ਅਤੇ ਹੋਰ ਵੀ ਹਾਜ਼ਰ ਸਨ।
——————–