
ਅੰਮ੍ਰਿਤਸਰ :- ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਪਾਸਪੋਰਟ ਦਫ਼ਤਰ ਪਹੁੰਚੇ ਰਾਜਸਭਾ ਮੈਂਬਰ ਸ਼ਵੇਤ ਮਲਿਕ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਵਾਪਸ ਨਹੀਂ ਲੈ ਲੈਂਦੀ ਓਦੋਂ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ ।