ਸ਼ਾਹਕੋਟ (ਜਲੰਧਰ) 30 ਜੂਨ 2020

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ•ੇ ਵਿੱਚ ਹੜ• ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿੱਚ ਦਰਿਆ ਸਤਲੁਜ ਦੇ ਕੰਢਿਆਂ ਨੂੰ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਮਜ਼ਬੂਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਜਲੰਧਰ ਜਿਨਾਂ ਵਲੋਂ ਅੱਜ ਸਬ ਡਵੀਜ਼ਨ ਸ਼ਾਹਕੋਟ ਵਿਖੇ ਹੜ•ਾਂ ਨੂੰ ਰੋਕਣ ਲਈ ਚੱਲ ਰਹੇ ਮੁਰੰਮਤ ਦੇ ਕੰਮ ਦਾ ਜਾਇਜ਼ਾ ਲਿਆ ਗਿਆ ਮੌਕੇ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਹੜ•ਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।

ਥੋਰੀ ਵਲੋਂ ਪਿੰਡ ਇਸਮਾਇਲਪੁਰ, ਜਾਨੀਆ ਚਾਹਲ ਅਤੇ ਗਿੱਦੜਪਿੰਡੀ ਵਿਖੇ ਡਰੇਨਜ਼ ਵਿਭਾਗ ਵਲੋਂ ਧੁੱਸੀ ਬੰਧ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ। ਉਨ•ਾਂ ਵਲੋਂ ਜ਼ਿਆਦਾ ਪਾਣੀ ਛੱਡੇ ਜਾਣ ‘ਤੇ ਹੇਠਲੇ ਪੱਧਰ ਤੱਕ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ•ਾਂ ਕਿਹਾ ਕਿ ਡਰੇਨਜ਼ ਵਿਭਾਗ ਨੂੰ ਪਾਣੀ ਦੇ ਵਹਾਅ ਵਿੱਚ ਵਾਧਾ ਹੋਣ ‘ਤੇ ਨੁਕਸਾਨ ਨੂੰ ਘਟਾਉਣ ਲਈ ਪੂਰੀ ਤਰ•ਾਂ ਚੌਕਸ ਰਹਿਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਕੰਮ ਵਾਲੇ ਸਥਾਨ ‘ਤੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਮਜ਼ਦੂਰਾਂ ਦੀ ਗਿਣਤੀ ਨੂੰ ਵਧਾਇਆ ਜਾਵੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਜ਼ਿਲ•ੇ ਵਿੱਚ ਹੜ•ਾਂ ਦੀ ਰੋਕਥਾਮ ਲਈ ਪਹਿਲਾਂ ਹੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਵਿਭਾਗਾਂ ਵਲੋਂ ਹੜ•ਾਂ ਵਰਗੀ ਕਿਸੇ ਵੀ ਸਥਿਤੀ ਨੂੰ ਕਾਬੂ ਕਰਨ ਲਈ ਵਿਆਪਕ ਯੋਜਨਾ ਉਲੀਕੀ ਜਾ ਚੁੱਕੀ ਹੈ। ਉਨ•ਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਸਬੰਧਿਤ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਰੱਖਣ ਤਾਂ ਜੋ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਰੋਜ਼ਾਨਾ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਸਹਿਣ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸੰਜੀਵ ਕੁਮਾਰ ਸ਼ਰਮਾ, ਜ਼ਿਲ•ਾ ਮਾਲ ਅਫ਼ਸਰ ਜਸਨਜੀਤ ਸਿੰਘ, ਜ਼ਿਲ•ਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਅਜੀਤ ਸਿੰਘ ਰਾਏ ਅਤੇ ਹੋਰ ਵੀ ਹਾਜ਼ਰ ਸਨ।