ਫਗਵਾੜਾ 9 ਅਪ੍ਰੈਲ (ਸ਼਼ਿਵ ਕੋੋੜਾ)ਸ਼ਹਿਰ ਦੇ ਵਾਰਡ ਨੰਬਰ 37 ਵਿਖੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਵਲੋਂ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜਨ ਕੇਅਰ ਸੈਂਟਰ ਖੇੜਾ ਰੋਡ ਵਿਖੇ ਕੋਰੋਨਾ ਵੈਕਸੀਨ ਲਗਾਉਣ ਦਾ ਫਰੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸ੍ਰੀਮਤੀ ਕੁਲਵਿੰਦਰ ਕੌਰ ਦੀ ਟੀਮ ਨੇ 45 ਸਾਲ ਤੋਂ ਵੱਧ ਉਮਰ ਦੇ ਯੋਗ ਔਰਤਾਂ ਅਤੇ ਮਰਦਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ। ਕੈਂਪ ਦਾ ਉਦਘਾਟਨ ਸੀਨੀਅਰ ਸਿਟੀਜਨ ਵੈਲਫੇਅਰ ਕੌਂਸਲ ਦੇ ਪ੍ਰਧਾਨ ਧੀਰਜ ਸਿੰਘ ਸੱਗੂ ਨੇ ਵੈਕਸੀਨ ਦਾ ਟੀਕਾ ਲਗਵਾ ਕੇ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 65 ਨਾਗਰਿਕਾਂ ਨੂੰ ਵੈਕਸੀਨ ਦਾ ਟੀਕਾ ਲਗਾਇਆ ਗਿਆ। ਉਹਨਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਬਿਨਾ ਕਿਸੇ ਝਿਝਕ ਦੇ ਟੀਕਾ ਲਗਵਾਉਣ ਲਈ ਅੱਗੇ ਆਉਣ। ਇਸ ਤੋਂ ਇਲਾਵਾ ਉਹਨਾਂ ਟੀਕਾਕਰਣ ਕਰਵਾਉਣ ਵਾਲੇ ਵਿਅਕਤੀਆਂ ਨੂੰ ਵੀ ਪੁਰਜੋਰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਦੇ ਹੋਏ ਸਰੀਰਿਕ ਦੂਰੀ, ਮਾਸਕ ਪਹਿਨਣ ਅਤੇ ਹੱਥਾਂ ਨੂੰ ਵਾਰ-ਵਾਰ ਧੋਣ ਵਰਗੀਆਂ ਹਦਾਇਤਾਂ ਦੀ ਪਾਲਣ ਕਰਦੇ ਰਹਿਣ। ਇਸ ਮੌਕੇ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਸ੍ਰੀ ਵਿਸ਼ਵਾ ਮਿੱਤਰ ਸ਼ਰਮਾ, ਸੁਭਾਸ਼ ਮਲਹੋਤਰਾ ਆਦਿ ਹਾਜਰ ਸਨ।