ਪੰਜਾਬ ਵਿੱਚ ਸੀਮਾ ਸੁਰੱਖਿਆ ਬਲ { ਬੀ ਐਸ ਐਫ } ਦੇ ਅਧਿਕਾ  ⁰ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ ਵੱਧਾ ਕੇ 50 ਕਿਲੋਮੀਟਰ ਤੱਕ ਕਰਨ ਦਾ ਫੈਸਲਾ ਕੀਤਾ ਹੈ ਇਹ ਇਲਾਕਾ ਲਗਭਗ ਅੱਧਾ ਪੰਜਾਬ ਬਣਦਾ ਹੈ ਜਿਸ ਦੀ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ਨਿੰਦਾ ਕੀਤੀ ਹੈ ਇਕ ਸਾਂਝੇ ਬਿਆਨ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਪਰਮਿੰਦਰ ਸਿੰਘ ਦਸਮੇਸ਼ ਨਗਰ ਵਿੱਕੀ ਖ਼ਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਕੇਂਦਰ ਸਰਕਾਰ ਅਸਿੱਧੇ ਢੰਗ ਨਾਲ ਪੰਜਾਬ ਤੇ ਆਪਣੀ ਹਕੂਮਤ ਕਰਨਾ ਚਾਹੁੰਦੀ ਹੈ ਕਿਉਂਕਿ ਵੋਟਾਂ ਰਾਹੀਂ ਪੰਜਾਬ ਵਿਚ ਭਾਜਪਾ ਸਰਕਾਰ ਸੁਪਨੇ ਵਿੱਚ ਵੀ ਨਹੀਂ ਆ ਸਕਦੀ ਬੀ ਜੇ ਪੀ ਨੂੰ ਛੱਡ ਕੇ ਹਰ ਪਾਰਟੀ ਨੇ ਕੇਂਦਰ ਸਰਕਾਰ ਨੇ ਇਸ ਪੰਜਾਬ ਵਿਰੋਧੀ ਕਦਮ ਦਾ ਡਟ ਕੇ ਵਿਰੋਧ ਕਰਨ ਦਾ ਐਲਾਨ ਕੀਤਾ ਹੈ ਉਥੇ ਅਮਰਿੰਦਰ ਸਿੰਘ ਮੋਦੀ-ਸ਼ਾਹ ਨਾਲ ਆਪਣੀ ਨਵੀਂ-ਨਵੀਂ ਯਾਰੀ ਪੁਗਾਉਣ ਲਈ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਪੰਜਾਬ ਦੇ ਗੱਦਾਰਾਂ ਦੀ ਕਤਾਰ ਵਿੱਚ ਖੜ੍ਹਾ ਹੋਣ ਦਾ ਫ਼ੈਸਲਾ ਕੀਤਾ ਹੈ ਜੋ ਅਤਿ ਨਿੰਦਣਯੋਗ ਹੈ ਅੱਜ ਤੋਂ ਪਹਿਲਾਂ ਕੈਪਟਨ ਪੰਜਾਬ ਪੱਖੀ ਸਟੈਂਡ ਲਈ ਮਸ਼ਹੂਰ ਰਹੇ ਹਨ ਹੁਣ ਪੰਜਾਬ ਵਿਰੋਧੀ ਸਟੈਂਡ ਲੈ ਕੇ ਆਪਣਾ ਇਤਿਹਾਸ ਆਪ ਹੀ ਕਲੰਕਤ ਕਰ ਰਹੇ ਹਨ ਅਸੀਂ ਕੈਪਟਨ ਸਾਹਿਬ ਨੂੰ ਦੱਸਣਾ ਚਾਹੁੰਦੇ ਹਾਂ ਅਗਰ ਤੁਸੀਂ ਇਸ ਮੁੱਦੇ ਤੇ ਆਪਣਾ ਸਟੈਂਡ ਨਾ ਬਦਲਿਆ ਤਾਂ ਇਤਿਹਾਸ ਵਿੱਚ ਤੁਹਾਡਾ ਨਾਮ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ ਜਿਸ ਤੋਂ ਤੁਹਾਨੂੰ ਬਚਣਾ ਚਾਹੀਦਾ ਹੈ।
ਉਸ ਮੌਕੇ ਤੇ ਹੋਰਨਾਂ ਤੋਂ ਇਲਾਵਾ , ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ ਮਨਜੀਤ ਸਿੰਘ ਵਿੱਕੀ ਕੁਲਦੀਪ ਸਿੰਘ ਵਿਰਦੀ ਪਲਵਿੰਦਰ ਸਿੰਘ ਬਾਬਾ ਨਵਜੋਤ ਸਿੰਘ ਮਿੱਕੀ ਹਰਵਿੰਦਰ ਸਿੰਘ ਚਿਟਕਾਰਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ ਕਮਲਜੀਤ ਸਿੰਘ ਧੰਨ-ਧੰਨ ਬਾਬਾ ਦੀਪ ਸਿੰਘ ਸੇਵਾ ਮਿਸ਼ਨ ਦੇ ਮੈਂਬਰ ਜਤਿੰਦਰਪਾਲ ਸਿੰਘ ਮਝੈਲ ਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ।