ਜਲੰਧਰ  : ਸਿਹਤ ਵਿਭਾਗ ਜਲੰਧਰ ਦੀ ਟੀਮ ਵੱਲੋਂ ਸਿਵਲ ਸਰਜਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ
ਵਾਇਰਸ ਪ੍ਰਤੀ ਜਨ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਸਬੰਧੀ ਲਾਇਲਪੁਰ ਖਾਲਸਾ ਗਰਲਜ ਸੀਨੀਅਰ ਸੈਕੰਡਰੀ ਸਕੂਲ
ਨਕੋਦਰ ਰੋਡ ਜਲ਼ੰਧਰ (ਸਰਕਾਰੀ ਮਾਨਤਾ ਪ੍ਰਾਪਤ) ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਡਾ.ਸਤੀਸ਼
ਕੁਮਾਰ ਜਿਲ੍ਹਾ ਐਪੀਡਿਮੋਲੋਜਿਸਟ,ਸ਼੍ਰੀ ਕਿਰਪਾਲ ਸਿੰਘ ਝੱਲੀ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਪ੍ਰਿੰਸੀਪਲ
ਅਲਕਾ ਤ੍ਰੇਹਨ ਸ਼੍ਰੀ ਜਗਤ ਰਾਮ ਭੱਟੀ ਅਸਿਸਟੈਂਟ ਮਲੇਰੀਆ ਅਫਸਰ ,ਸ਼੍ਰੀ ਰਾਜਨ ਸਿਹਤ ਇੰਸਪੈਕਟਰ ਅਤੇ ਸ਼੍ਰੀ ਮਨਜੀਤ
ਸਿੰਘ ਸਿਹਤ ਕਰਮਚਾਰੀ ਵੱਲੋਂ ਕੋਰੋਨਾ ਵਾਇਰਸ ਸਬੰਧੀ ਵੱਡਮੁੱਲੀ ਜਾਣਕਾਰੀ ਦਿੱਤੀ । ਇਸ ਮੌਕੇ ਕੋਰੋਨਾ
ਵਾਇਰਸ ਸਬੰਧੀ ਜਾਗਰੂਕਤਾ ਫੈਲਾਉਣ ਲਈ ਆਈ.ਈ.ਸੀ ਮਟੀਰੀਅਲ ਪੈਂਫਲੈਟਸ ਵੀ ਤਕਸੀਮ ਕੀਤੇ ਗਏ। ਇਸ ਮੌਕੇ
ਪ੍ਰਿੰਸੀਪਲ ਸ਼੍ਰੀਮਤੀ ਅਲਕਾ ਤ੍ਰੇਹਨ ,ਵਾਈਸ ਪ੍ਰਿੰਸੀਪਲ ਸ਼੍ਰੀਮਤੀ ਹਰਮਿੰਦਰ ਕੌਰ, ਸ਼੍ਰੀਮਤੀ ਮਨਿੰਦਰ ਕੌਰ,
ਸ਼੍ਰੀਮਤੀ ਰਮਿੰਦਰ ਕੌਰ, ਸ਼੍ਰੀਮਤੀ ਇੰਦਰਾ (ਅਧਿਆਕਾਵਾਂ) ਅਤੇ ਸਕੂਲੀ ਵਿਦਿਆਰਥਣਾ ਹਾਜਰ ਸਨ।
ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਐਪੀਡਿਮੋਲੋਜਿਸਟ ਡਾ ਸਤੀਸ਼ ਕੁਮਾਰ ਨੇ ਕਿਹਾ ਕਿ ਕੋਰੋਨਾ
ਵਾਇਰਸ ਨੂੰ ਲੈਕੇ ਲੋਕਾਂ ਵਿੱਚ ਭਾਵੇਂ ਡਰ ਦਾ ਮਾਹੌਲ ਬਣਿਆ ਹੋਇਆ ਹੈ ਪਰ ਇਸ ਵਾਇਰਸ ਨੂੰ ਲੈਕੇ
ਜ਼ਿਆਦਾ ਡਰਨ ਦੀ ਲੋੜ ਨਹੀਂ , ਭਾਵੇਂ ਇਸ ਦਾ ਅਜੇ ਕੋਈ ਇਲਾਜ ਨਹੀਂ ਹੈ ਫਿਰ ਵੀ ਜਾਗਰੂਕਤਾ ਹੋਣ ਨਾਲ ਇਸ ਤੋਂ
ਬਚਿਆ ਜਾ ਸਕਦਾ ਹੈ ।ਉਨ੍ਹਾਂ ਕਿਹਾ ਕਿ ਹੱਥਾਂ ਨੂੰ ਸਾਫ ਸੁਥਰਾ ਰੱਖਿਆ ਜਾਵੇ, ਥੋੜ੍ਹੇ ਸਮੇਂ ਬਾਅਦ
ਸਾਬੁਣ ਨਾਲ ਹੱਥਾਂ ਨੂੰ ਚੰਗੀ ਤਰ੍ਹਾ ਧੋਇਆ ਜਾਵੇ।ਵਾਇਰਸ ਤੋਂ ਪ੍ਰਭਾਵਿਤ ਵਿਅਕਤੀ ਤੋਂ ਘੱਟ ਤੋਂ ਘੱਟ
ਇੱਕ ਮਟਿਰ ਦੀ ਦੂਰੀ ਬਣਾ ਕੇ ਰੱਖੀ ਜਾਵੇ।ਕੋਰੋਨਾ ਵਾਇਰਸ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ
ਕਿ ਇਸ ਵਿੱਚ ਵਿਅਕਤੀ ਨੂੰ ਬੁਖਾਰ ਹੋਣਾ , ਜ਼ੁਕਾਮ ,ਨੱਕ ਵਗਣਾ ਅਤੇ ਗਲੇ ਵਿੱਚ ਖਾਰਿਸ਼ ਹੁੰਦੀ ਹੈ ਅਤੇ ਵਿਅਕਤੀ
ਸਾਹ ਲੈਣ ਵਿੱਚ ਤਕਲੀਫ ਮਹਿਸੂਸ ਕਰਦਾ ਹੈ।ਅਜਿਹੇ ਚਿੰਨ੍ਹ ਪਾਏ ਜਾਣ ਦੀ ਸੂਰਤ ਵਿੱਚ ਨਜ਼ਦੀਕੀ ਸਰਕਾਰੀ ਸਿਹਤ
ਸੰਸਥਾ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾ ਕਿਹਾ ਕਿ ਜਦ ਮਰੀਜ਼ ਖਾਂਸੀ ਕਰਦਾ ਹੈ ਜਾਂ ਛਿੱਕਦਾ ਹੈ ਤਾਂ ਵਾਇਰਸ
ਆਸ ਪਾਸ ਮੌਜੂਦ ਵਿਅਕਤੀਆਂ ਤੱਕ ਫੈਲਦਾ ਹੈ ਅਤੇ ਏਸ ਦੇ ਨਾਲ ਹੀ ਨਜ਼ਦੀਕ ਪਈਆਂ ਚੀਜ਼ਾਂ ਤੇ ਵੀ ਪੁੰਹਚ ਕਰ
ਜਾਂਦਾ ਹੈ । ਇਸ ਲਈ ਇਹ ਅਤਿ ਜ਼ਰੂਰੀ ਹੋ ਜਾਂਦਾ ਹੈ ਕਿ ਖਾਂਸੀ ਕਰਦੇ ਹੋਏ ਜਾਂ ਛਿੱਕਦੇ ਸਮੇਂ ਨੱਕ ਅਤੇ ਮੂੰਹ
ਨੂੰ ਰੁਮਾਲ ਨਾਲ ਢੱਕ ਲਿਆ ਜਾਵੇ।ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੇ ਛੱਕੀ ਮਰੀਜ਼ਾਂ ਉੱਤੇ 28 ਦਿਨਾਂ
ਤੱਕ ਨਜ਼ਰ ਰੱਖੀ ਜਾ ਰਹੀ ਹੈ। ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰੱਖਿਅਤ ਸੰਪਰਕ ਨਾ ਰੱਖੋ , ਘਰੇਲੂ ਨੁਸਖਿਆਂ
ਨਾਲ ਇਲਾਜ ਨਾ ਕਰੋ, ਸਗੋਂ ਮਾਹਿਰ ਡਾਕਟਰ ਦੀ ਸਲਾਹ ਨਾਲ ਦਵਾਈ ਲਓ।
ਇਸ ਮੋਕੇ ਸ਼੍ਰੀ ਕਿਰਪਾਲ ਸਿੰਘ ਝੱਲੀ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਨੇ ਕਿਹਾ ਕਿ ਸਿਹਤ
ਵਿਭਾਗ ਜਲੰਧਰ ਵਲੋਂ ਜ਼ਿਲ੍ਹਾ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਅਤੇ ਵੈਂਟੀਲੇਟਰ ਸੁਵਿਧਾ ਉਪਲੱਭਧ ਕਰਵਾਈ ਗਈ
ਹੈ। ਜੇ ਕਰ ਉਪਰੋਕਤ ਲਿਖੇ ਲੱਛਣ ਦਿਖਾਈ ਦੇਣ ਤਾਂ ਬਿਨ੍ਹਾ ਦੇਰੀ ਕੀਤੇ ਨਜਦੀਕੀ ਸਿਹਤ ਸੰਸਥਾ ਨਾਲ ਜਾਂ ਹੇਠ ਲਿਖੇ
ਨੰਬਰਾਂ ਫ਼#39;ਤੇ ਸੰਪਰਕ ਕਰੋ: 24ਣ7 ਸਿਹਤ ਮੰਤਰਾਲੇ ਦਾ ਕਾਲ ਸੈਂਟਰ 011-23978046 , ਪੰਜਾਬ ਸਟੇਟ ਕੰਟਰੋਲ ਰੂਮ
ਨੰ +91-88720-90029 , ਜ਼ਿਲ੍ਹਾ ਜਲੰਧਰ ਕੰਟਰੋਲ ਰੂਮ ਨੰ 0181-2224848 ਅਤੇ ਜ਼ਿਲ੍ਹਾ ਐਪੀਡੈਮੀਅੋਲੋਜਿਸਟ
ਜਲੰਧਰ 81988-31888 ਅਤੇ ਹੋਰ ਵਧੇਰੇ ਜਾਣਕਾਰੀ ਲਈ 24ਣ7 ਟੋਲ ਫਰੀ ਮੈਡੀਕਲ ਹੈਲਪ ਲਾਈਨ ਨੰਬਰ ਡਾਇਲ ਕਰੋ 104
॥ ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਅਲਕਾ ਤ੍ਰੇਹਨ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀ ਟੀਮ ਵਲੋਂ
ਕੋਰੋਨਾ ਵਾਇਰਸ ਸਬੰਧੀ ਦਿੱਤੀ ਵੱਡਮੁੱਲੀ ਜਾਣਕਾਰੀ ਆਪਣੇ ਆਲੇ ਦੁਆਲੇ ਲੋਕਾਂ ਵਿੱਚ ਵੀ ਵੱਧ ਤੋਂ ਵੱਧ
ਜਾਗਰਿਤੀ ਫੈਲਾਈ ਜਾਵੇ।ਉਨਾ ਨੇ ਸਿਹਤ ਵਿਭਾਗ ਜਲੰਧਰ ਦੀ ਟੀਮ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ।