ਫਗਵਾੜਾ 3 ਮਈ (ਸ਼਼ਿਵ ਕੋੋੜਾ) ਸ੍ਰੀ ਗੁਰੂ ਰਵਿਦਾਸ ਸਭਾ ਅਰਬਨ ਅਸਟੇੇਟ ਫਗਵਾੜਾ ਦੇ ਫਾਉਂਡਰ ਪ੍ਰਧਾਨ ਸਤਪਾਲ ਚੋਪੜਾ ਯੂ.ਐਸ.ਏ. ਨੇ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵੈਕਸੀਨ ਲਗਵਾਉਣ ਵਿਚ ਲਾਪਰਵਾਹੀ ਨਾ ਵਰਤਣ ਕਿਉਂਕਿ ਇਕ ਵਿਅਕਤੀ ਦੀ ਲਾਪਰਵਾਹੀ ਸਾਰੇ ਪਰਿਵਾਰ ਲਈ ਖਤਰਨਾਕ ਹੋ ਸਕਦੀ ਹੈ। ਫਗਵਾੜਾ ਵਿਖੇ ਕੋਰੋਨਾ ਵੈਕਸੀਨ ਦੀ ਡੋਜ ਲਗਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕੋਵਿਡ-19 ਕੋਰੋਨਾ ਮਹਾਮਾਰੀ ਦੀ ਪਹਿਲੀ ਲਹਿਰ ਵਿਚ ਹੀ ਦੁਨੀਆ ਭਰ ਦੇ ਲੱਖਾਂ ਲੋਕ ਜਾਨ ਗੁਆ ਚੁੱਕੇ ਹਨ ਅਤੇ ਹੁਣ ਭਾਰਤ ਵਿਚ ਚਲ ਰਹੀ ਦੂਸਰੀ ਲਹਿਰ ਪਹਿਲਾਂ ਨਾਲੋਂ ਵੀ ਜਿਆਦਾ ਖਤਰਨਾਕ ਹੈ। ਇਸ ਲਈ ਜਿੱਥੇ ਵੈਕਸੀਨ ਲਗਵਾਉਣਾ ਜਰੂਰੀ ਹੈ ਉੱਥੇ ਹੀ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵੀ ਸਖਤੀ ਨਾਲ ਕੀਤੀ ਜਾਵੇ ਤਾਂ ਜੋ ਇਸ ਬਿਮਾਰੀ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ।