ਜਲੰਧਰ
ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ 100 ਪ੍ਰਤੀਸ਼ਤ ਪਹਿਚਾਣ ਨੂੰ ਯਕੀਨੀ ਬਣਾ ਕੇ ਕੋਵਿਡ-19 ਅਤੇ ਅਣ ਪਹਿਚਾਣੇ ਮਰੀਜਾਂ ਵਲੋਂ ਕੋਰੋਨਾ ਵਾਇਰਸ ਨੂੰ ਸਮਾਜ ਵਿੱਚ ਫੈਲਾਉਣ ਦੇ ਖ਼ਤਰੇ ਨੂੰ ਰੋਕਣ ਦੇ ਸਮਰੱਥ ਹੋ ਸਕਿਆ।
ਜਿਵੇਂ ਹੀ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨਾਲ ਸਬੰਧਿਤ ਮਰੀਜ਼ ਸਾਹਮਣੇ ਆਉਣੇ ਸ਼ੁਰੂ ਹੋਏ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਇਸ ਮਹਾਂਮਾਰੀ ਦੇ ਟਾਕਰੇ ਲਈ ਦੋਹਰੀ ਰਣਨੀਤੀ ਅਪਣਾਈ ਗਈ। ਇਸ ਰਣਨੀਤੀ ਤਹਿਤ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਜ਼ਿਲ•ੇ ਵਿੱਚ ਵੱਡੇ ਪੱਧਰ ‘ਤੇ ਗਲੇ ਰਾਹੀਂ ਟੈਸਟ ਸ਼ੁਰੂ ਕੀਤੇ ਜਾਣ ਤਾਂ ਜੋ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਪਹਿਚਾਣ ਕਰਕੇ ਉਨਾਂ ਨੂੰ ਆਈਸੋਲੇਸ਼ਨ ਰੱਖ ਕੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸੇ ਤਰ•ਾਂ ਉਨ•ਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਇਕ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਗਿਆ।
ਇਸ ਕਮੇਟੀ ਨੂੰ ਕੋਵਿਡ-19 ਤੋਂ ਪ੍ਰਭਾਵਿਤ ਮਰੀਜਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਅਤਿ ਆਧੁਨਿਕ ਤਕਨਾਲੌਜੀ ਅਤੇ ਸਿਆਣਪ ਨਾਲ ਪਹਿਚਾਣ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਤਾਂ ਕਿ ਜੇਕਰਕੋਈ ਪਾਜੀਟਿਵ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਿਲ ਕਰਵਾਇਆ ਜਾ ਸਕੇ। ਉਨ•ਾਂ ਕਿਹਾ ਕਿ ਕਮੇਟੀ ਵਲੋਂ 24*7 ਲਗਾਤਾਰ ਮਹਿਨਤ ਕਰਕੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ 709 ਲੋਕਾਂ ਦੀ ਪਹਿਚਾਣ ਕਰਕੇ ਉਨ•ਾਂ ਦੇ ਸਿਹਤ ਵਿਭਾਗ ਦੁਆਰਾ ਜਾਂਚ ਨੂੰ ਯਕੀਨੀ ਬਣਾਇਆ ਗਿਆ ਜਿਸ ਕਰਕੇ ਪਾਜ਼ੀਟਿਵ ਮਰੀਜਾਂ ਦੀ ਗਿਣਤੀ 60 ਤੋਂ ਵੱਧ ਪਾਈ ਗਈ। ਕਮੇਟੀ ਦੀ ਸਖ਼ਤ ਮਿਹਨਤ ਸਦਕਾ ਹੀ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਚੇਨ ਦਾ ਪਤਾ ਲਗਾ ਕੇ ਸਿਹਤ ਵਿਭਾਗ ਦੁਆਰਾ ਟੈਸਟ ਕਰਵਾਕੇ ਪਾਜੀਟਿਵ ਮਰੀਜ਼ਾਂ ਨੂੰ ਆਈਸੋਲੇਟ ਕੀਤਾ ਗਿਆ ।
ਕਮੇਟੀ ਵਲੋਂ ਨਿਭਾਈ ਗਈ ਲਾਮਿਸਾਲ ਭੂਮਿਕਾ ਸਦਕਾ ਇਹ ਯਕੀਨੀ ਬਣਾਇਆ ਗਿਆ ਕਿ ਕੋਵਿਡ-19 ਤੋਂ ਪ੍ਰਭਾਵਿਤ 60 ਤੋਂ ਵੱਧ ਮਰੀਜ਼ ਜੋ ਕਿ ਬਲਦੇਵ ਸਿੰਘ, ਦੀਪਕ ਸ਼ਰਮਾ, ਕਵਿਤਾ ਮਹਾਜਨ, ਸਵ : ਕੁਲਜੀਤ ਕੌਰ, ਜਸਬੀਰ ਸਿੰਘ ਅਤੇ ਸਵਰਨਕਾਂਤਾ ਦੇ ਸੰਪਰਕ ਵਿੱਚ ਆਏ ਸਨ ਸਾਹਮਣੇ ਆ ਸਕੇ। ਜੇਕਰ ਕਮੇਟੀ ਵਲੋਂ ਸਖ਼ਤ ਮਿਹਨਤ ਤੇ ਸ਼ਾਨਦਾਰ ਸੇਵਾਵਾਂ ਨਾ ਨਿਭਾਈਆਂ ਜਾਂਦੀਆਂ ਤਾਂ ਇਨਾਂ ਮਰੀਜਾਂ ਵਲੋਂ ਸਮਾਜ ਵਿੱਚ ਬੇਖੌਫ਼ ਘੁੰਮ ਕੇ ਲੋਕਾਂ ਦੀਆਂ ਜਾਨਾਂ ਲਈ ਵੱਡਾ ਖ਼ਤਰਾ ਪੈਦਾ ਕਰਨ ਦੇ ਨਾਲ-ਨਾਲ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋ ਜਾਣਾ ਸੀ। ਕਮੇਟੀ ਵਲੋਂ ਅਜੇ ਵੀ ਜ਼ਿਲ•ੇ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਆਖਰੀ ਮਰੀਜ਼ਾਂ ਦੀ ਪਹਿਚਾਣ ਕਰਨ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਕਮੇਟੀ ਦੁਆਰਾ ਕੀਤੀ ਗਈ ਮਿਹਨਤ ਅਤੇ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਇਤਿਹਾਸ ਵਿੱਚ ਕਮੇਟੀ ਦੀ ਭੂਮਿਕਾ ਨੂੰ ਸ਼ਾਨਦਾਰ ਸ਼ਬਦਾਂ ਵਿੱਚ ਲਿਖਿਆ ਜਾਵੇਗਾ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਅਤੇ ਖਾਸ ਕਰਕੇ ਇਸ ਕਮੇਟੀ ਵਲੋਂ ਜਦੋਂ ਤੱਕ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਪੂਰੀ ਤਰ•ਾਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ ਯਤਨਾਂ ਨੂੰ ਜਾਰੀ ਰੱਖਿਆ ਜਾਵੇਗਾ। ਉਨ•ਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਘਰਾਂ ਵਿੱਚ ਰਹਿ ਕੇ ਪ੍ਰਸਾਸਨ ਵਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦਿੱਤਾ ਜਾਵੇ।