ਚੰਡੀਗੜ੍ : ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲ ਗਈ ਹੈ | ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਹ ਸਾਰਾ ਮਾਮਲਾ ਹੈ ਜਿਸ ਵਿਚ ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਅਦਾਲਤ ਵਲੋਂ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ | ਇੱਥੇ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਵਲੋਂ ਪਾਈ ਪਟੀਸ਼ਨ ਜਲੰਧਰ ਕੋਰਟ ਨੇ ਰੱਦ ਕਰ ਦਿੱਤੀ ਸੀ | ਜ਼ਿਕਰਯੋਗ ਹੈ ਕਿ ਇਕ ਹਫ਼ਤੇ ਵਿਚ ਦੋਬਾਰਾ ਜਾਂਚ ਵਿਚ ਸ਼ਾਮਿਲ ਹੋਣ ਦੇ ਲਈ ਵੀ ਕਿਹਾ ਗਿਆ ਹੈ |