ਨਵੀਂ ਦਿੱਲੀ :- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਸੀ। ਇਸ ਦੌਰਾਨ ਭਾਈ ਹਰਦੇਵ ਸਿੰਘ ਜੀ ਵਲੋਂ ਕਥਾ ਕੀਤੀ ਗਈ।