ਫਗਵਾੜਾ (ਸ਼ਿਵ ਕੋੜਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ ਗੁਰਦੁਆਰਾ ਸਾਹਿਬ ਮੁਹੱਲਾ ਪ੍ਰੇਮ ਨਗਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਕ ਸੰਖੇਪ ਅਤੇ ਸਾਦਾ ਪ੍ਰੋਗਰਾਮ ਗੁਰਦੁਆਰਾ ਸਾਹਿਬ ਦੇ ਦਫਤਰ ‘ਚ ਰੱਖਿਆ ਗਿਆ। ਜਿਸ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ. ਜਸਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ 31 ਲੋੜਵੰਦ ਪਰਿਵਾਰਾਂ ਨੂੰ ਗਰਮ ਕੰਬਲਾਂ ਦੀ ਵੰਡ ਆਪਣੇ ਕਰ ਕਮਲਾਂ ਨਾਲ ਕੀਤੀ। ਸਾਬਕਾ ਨਗਰ ਕੌਂਸਲ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਤੋਂ ਪ੍ਰੇਰਣਾ ਲੈ ਕੇ ਪ੍ਰਿੰਸੀਪਲ ਰਾਮਗੜ•ੀਆ ਇੰਜੀਨੀਅਰਿੰਗ ਕਾਲਜ ਨਵੀਨ ਢਿੱਲੋਂ ਨੇ ਆਪਣੇ ਪਿਤਾ ਸਵ. ਅਜੀਤ ਸਿੰਘ ਢਿੱਲੋਂ ਦੀ ਨਿੱਘੀ ਯਾਦ ਵਿਚ ਇਹ ਕੰਬਲ ਲੋੜਵੰਦਾਂ ਲਈ ਭੇਂਟ ਕੀਤੇ ਸੀ। ਉਹਨਾਂ ਦੱਸਿਆ ਕਿ ਕ੍ਰਿਸਮਿਸ ਡੇ, ਨਵੇਂ ਸਾਲ, ਲੋਹੜੀ ਦੇ ਪਾਵਨ ਦਿਵਸ ਅਤੇ ਗਣਤੰਤਰ ਦਿਵਸ ਮੌਕੇ ਵੀ ਲੋੜਵੰਦਾਂ ਨੂੰ ਕੰਬਲਾਂ ਦੀ ਵੰਡ ਕੀਤੀ ਜਾਵੇਗੀ। ਇਸ ਮੌਕੇ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਸੀਨੀਅਰ ਸਿਟੀਜਨ ਸੁਭਾਸ਼ ਮਲਹੋਤਰਾ, ਵਿਸ਼ਵਾਮਿੱਤਰ ਸ਼ਰਮਾ ਤੋਂ ਇਲਾਵਾ ਸਾਬਕਾ ਕੌਂਸਲਰ ਪਰਵਿੰਦਰ ਕੌਰ ਰਘਬੋਤਰਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।