ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਐਸਸੀ. ਬਾਇਓਟੈਕਨੋਲੋਜੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਐਸਸੀ. ਬਾਇਓਟੈਕਨੋਲੋਜੀ ਦੂਜਾ ਸਮੈਸਟਰ ਦੇ ਵਿਦਿਆਰਥਣ ਪਲਵੀ ਨੇ 1020 ਵਿਚੋਂ 823 ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਨੂਰ ਕੌਰ ਨੇ 809 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਅਰੁਣ ਦੇਵ ਸ਼ਰਮਾ, ਮੁਖੀ ਬਾਇਓਟੈਕਨੋਲੋਜੀ ਵਿਭਾਗ ਵੀ ਹਾਜ਼ਰ ਸਨ।