ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਬੀ.ਏ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਦੀਪਿਕਾ ਨੇ 350 ਵਿਚੋਂ 239 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਚੌਧਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਹਾਜ਼ਰ ਸਨ।