ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਰੌਸ਼ਨੀ ਨੇ 450 ਵਿਚੋਂ 427 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਚਰਨਪ੍ਰੀਤ ਕੌਰ ਨੇ 424 ਅੰਕ ਪ੍ਰਾਪਤ ਕਰਕੇ ਤੀਜਾ ਅਤੇ ਬੰਦਨਾ ਨੌਟਿਆਲ ਨੇ 414 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਵਿਕਾਸ ਕੁਮਾਰ ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।