ਜਲੰਧਰ (ਨਿਤਿਨ :)ਸਿੱਖ ਤਾਲਮੇਲ ਕਮੇਟੀ ਤੇ ਹੋਰ ਅਨੇਕਾਂ ਸਿੱਖ ਜਥੇਬੰਦੀਆਂ ਬੜੇ ਚਿਰ ਤੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਗੁਰਬਾਣੀ ਪ੍ਰਸਾਰਨ ਦਾ ਅਧਿਕਾਰ ਸਮੁੱਚੇ ਸੰਸਾਰ ਦੇ ਚੈਨਲਾ ਨੂੰ ਦੇਣ ਦੀ ਮੰਗ ਕਰ ਰਹੀਆਂ ਹਨ, ਪਰ ਹੁੁਣ ਜਦੋਂ ਇਸ ਇਕ ਪਰਿਵਾਰ ਦੇ ਅਧਿਕਾਰ ਵਾਲੇ ਚੈਨਲ ਤੇ ਬੱਚੀਆਂ ਨਾਲ ਸਰੀਰਕ ਸ਼ੋਸ਼ਣ ਦੇ ਗੰਭੀਰ ਦੋਸ਼ ਲੱਗੇ ਹਨ ਅਤੇ ਇਸ ਚੈਨਲ ਦੇ ਐਮ-ਡੀ ਡਾਇਰੈਕਟਰ ਨੂੰ ਇਨ੍ਹਾਂ ਦੋਸ਼ਾਂ ਅਧੀਨ ਪੁੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਤਾਂ ਅਜਿਹੇ ਚੈਨਲ ਤੋਂ ਗੁਰਬਾਣੀ ਦਾ ਪ੍ਰਸਾਰਣ ਇਕ ਮਿੰਟ ਲਈ ਵੀ ਨਹੀਂ ਹੋਣਾ ਚਾਹੀਦਾ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਹਰਜੋਤ ਸਿੰਘ ਲੱਕੀ ਹਰਵਿੰਦਰ ਸਿੰਘ ਚਿਟਕਾਰਾ ਗੁੁਰਵਿੰਦਰ ਸਿੰਘ ਸਿੱਧੂ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੁੁਰੰਤ ਇਸ ਚੈਨਲ ਦੇ ਪ੍ਰਸਾਰਨ ਦੇ ਹੱਕ ਲੈਕੇ ਹੋਰ ਚੈਨਲਾਂ ਨੂੰ ਦੇਵੇ,ਜੇਕਰ ਕੱਲ੍ਹ ਨੂੰ ਇਸ ਚੈਨਲ ਨੂੰ ਕਲੀਨ ਚਿੱਟ ਪੁਲਿਸ ਵੱਲੋਂ ਮਿਲਦੀ ਹੈ ਤਾਂ ਬਾਕੀ ਚੈਨਲਾਂ ਦੇ ਨਾਲ-ਨਾਲ ਇਸ ਚੈਨਲ ਨੂੰ ਵੀ ਪ੍ਰਸਾਰਨ ਦਾ ਹੱਕ ਦਿੱਤਾ ਜਾ ਸਕਦਾ ਹੈ ਉੁਕਤ ਆਗੂਆਂ ਨੇ ਕਿਹਾ ਕਿ ਅਗਰ ਸ਼੍ਰੋਮਣੀ ਕਮੇਟੀ ਇਸ ਚੈਨਲ ਤੋਂ ਗੁੁਰਬਾਣੀ ਪ੍ਰਸਾਰਨ ਦਾ ਅਧਿਕਾਰ ਲੈ ਕੇ ਹੋਰਾ ਨੂੰ ਨਹੀਂ ਦਿੰਦੀ ਤਾਂ ਇਹ ਸਮਝਿਆ ਜਾਵੇਗਾ ਸਮਿਤੀ ਦੇ ਅਧਿਕਾਰੀ ਵੀ ਇਨ੍ਹਾਂ ਤੇ ਆਪਾਂ ਭਾਈਵਾਲ ਹਨ। ਇਸ ਮੋਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਲਖਬੀਰ ਸਿੰਘ ਲਕੀ ਗੁੂਰਦੀਪ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ, ਗੁੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਪ੍ਰਬਜੋਤ ਸਿੰਘ ਖਾਲਸਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਕਮਲਜੀਤ ਸਿੰਘ ਜੋਨੀ ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।